ਮੌੜ ਮੰਡੀ ਬੰਬ ਧਮਾਕਾ ਕੇਸ
ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ ਕਾਰਵਾਈ ਦਾ ਮੰਗਿਆ ਜਵਾਬ,ਨੋਟਿਸ ਕੀਤਾ ਜਾਰੀ
ਪੜ੍ਹੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ,29 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ 2017 ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸੀ ਆਗੂ ਹਰਮਿੰਦਰ ਜੱਸੀ ਦੀ ਮੌੜ ਮੰਡੀ ਵਿਖੇ ਰੈਲੀ ਦੌਰਾਨ ਹੋਏ ਬੰਬ ਧਮਾਕੇ ਦੀ ਹੁਣ ਤੱਕ ਦੀ ਕਾਰਵਾਈ ਦਾ ਜਵਾਬ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 26 ਨਵੰਬਰ ਨੂੰ ਪੰਜਾਬ ਸਰਕਾਰ ਕੋਲੋਂ ਮੰਗਿਆ ਹੈ। ਦੱਸ ਦਈਏ ਕਿ ਇਸ ਧਮਾਕੇ ਵਿੱਚ 7 ਲੋਕਾਂ ਦੀ ਜਾਨ ਚਲੀ ਗਈ ਸੀ । ਇਸ ਦੀ ਜਾਂਚ 2 ਐਸਆਈਟੀ ਵੱਲੋਂ ਕੀਤੀ ਜਾ ਚੁੱਕੀ ਹੈ ,। ਜਿਸ ਦਾ ਹੁਣ ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਹੈ।























