ਮੁੁੱਖ ਮੰਤਰੀ ਚੰਨੀ ਦੀ ਪ੍ਰੈੱਸ ਕਾਨਫਰੰਸ
ਜਿੱਦ ਕਰਕੇ ਅੱਗੇ ਲਮਕਾਏ ਗਏ ਖੇਤੀ ਕਾਨੂੰਨ- ਮੁੱਖ ਮੰਤਰੀ ਚੰਨੀ
ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬ ਵਿੱਚ ਕਿਸਾਨੀ ਸੰਘਰਸ਼ ਨੂੰ ਸਮਰਪਿਤ ਯਾਦਗਾਰ ਬਣਾਉਣ ਦਾ ਕੀਤਾ ਐਲਾਨ
ਚੰਡੀਗੜ੍ਹ,19 ਨਵੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਂਦਰ ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਉੱਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ਤੇ ਲਿਆ। ਉਹਨਾਂ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਇਹਨਾਂ ਤਿੰਨ ਖੇਤੀ ਕਾਨੂੰਨਾਂ ਵਿੱਚੋਂ ਇੱਕ ਨੂੰ ਲਾਗੂ ਕੀਤਾ ਹੋਇਆ ਹੈ। ਉਹਨਾਂ ਨੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਬੀਐਸਐਫ ਦੇ ਅਧਿਕਾਰਾਂ ਦੇ ਖਿਲਾਫ ਸੰਘਰਸ਼ ਸ਼ੁਰੂ ਕਰਨ ਦੀ ਵੀ ਗੱਲ ਕਹੀ। ਇਸ ਦੌਰਾਨ ਮੁੱਖ ਮੰਤਰੀ ਚੰਨੀ ਵੱਲੋਂ ਪਿਛਲੇ ਇੱਕ ਸਾਲ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੇ ਨਾਮ ਉੱਤੇ ਪੰਜਾਬ ਵਿੱਚ ਇਕ ਯਾਦਗਾਰ ਬਣਾਉਣ ਦਾ ਵੀ ਐਲਾਨ ਕੀਤਾ ।






















