ਅੱਜ ਦਾ ਮੌਸਮ
ਦਿੱਲੀ ਅਤੇ ਆਸਪਾਸ ਦੇ ਰਾਜਾਂ ਵਿੱਚ ਸੀਤ ਲਹਿਰ

ਦਿੱਲੀ,18 ਦਸੰਬਰ(ਵਿਸ਼ਵ ਵਾਰਤਾ)- ਦਿੱਲੀ ਅਤੇ ਆਸਪਾਸ ਦੇ ਰਾਜਾਂ ‘ਚ ਪਹਾੜਾਂ ‘ਤੇ ਹੋ ਰਹੀ ਬਰਫਬਾਰੀ ਕਾਰਨ ਠੰਡ ਲਗਾਤਾਰ ਵਧ ਰਹੀ ਹੈ। ਮੌਸਮ ਮਾਹਿਰਾਂ ਨੇ ਭਵਿੱਖਬਾਣੀ ਕੀਤੀ ਹੈ ਕਿ ਉੱਤਰੀ ਦਿਸ਼ਾ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਕਾਰਨ ਦਿੱਲੀ-ਐੱਨਸੀਆਰ ਦੇ ਕੁਝ ਇਲਾਕਿਆਂ ‘ਚ ਸੀਤ ਲਹਿਰ ਦੋ ਦਿਨਾਂ ਤੱਕ ਜਾਰੀ ਰਹਿ ਸਕਦੀ ਹੈ। ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।






















