ਪੰਜਾਬ ਦੇ ਲੋਕ ਸਭਾ ਮੈਂਬਰਾਂ ਨੇ ਸੁਨੀਲ ਜਾਖੜ ਦੀ ਅਗਵਾਈ ਵਿਚ ਲੋਕਾ ਸਭਾ ਸਪੀਕਰ ਨੂੰ ਦਿੱਤੀ ਮਹਿਲਾ ਦਿਵਸ ਦੀ ਵਧਾਈ

115
Advertisement

ਪੰਜਾਬ ਦੇ ਲੋਕ ਸਭਾ ਮੈਂਬਰਾਂ ਨੇ ਸੁਨੀਲ ਜਾਖੜ ਦੀ ਅਗਵਾਈ ਵਿਚ ਲੋਕਾ ਸਭਾ ਸਪੀਕਰ ਨੂੰ ਦਿੱਤੀ ਮਹਿਲਾ ਦਿਵਸ ਦੀ ਵਧਾਈ
‑ਰਾਜਨੀਤਿਕ ਭਾਗਦਾਰੀ ਤੋਂ ਬਾਅਦ ਔਰਤਾਂ ਦੀ ਆਰਥਿਕ ਅਜਾਦੀ ਸਮੇਂ ਦੀ ਜਰੂਰਤ‑ਸੁਨੀਲ ਜਾਖੜ
‑ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਲਈ ਫੰਡ ਨਾ ਦੇਣ ਦੀ ਕੀਤੀ ਨਖੇਧੀ
ਚੰਡੀਗੜ੍ਹ, 8 ਮਾਰਚ
ਪੰਜਾਬ ਨਾਲ ਸਬੰਧਤ ਲੋਕ ਸਭਾ ਮੈਂਬਰਾਂ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿਚ ਲੋਕ ਸਭਾ ਸਪੀਕਰ ਸ੍ਰੀਮਤੀ ਸੁਮਿੱਤਰਾ ਮਹਾਜਨ ਨੂੰ ਮਿਲ ਕੇ ਉਨ੍ਹਾਂ ਨੂੰ ਮਹਿਲਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਂਸਦ ਸ: ਗੁਰਜੀਤ ਸਿੰਘ ਔਜਲਾ, ਲੁਧਿਆਣਾ ਤੋਂ ਸਾਂਸਦ ਸ: ਰਵਨੀਤ ਸਿੰਘ ਬਿੱਟੂ, ਸਾਂਸਦ ਸ੍ਰੀ ਸੰਤੋਖ ਚੌਧਰੀ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸ੍ਰੀ ਭਗਵੰਤ ਮਾਨ ਵੀ ਹਾਜਰ ਸਨ।
ਇਸ ਮੌਕੇ ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਔਰਤਾਂ ਦਾ ਸਨਮਾਨ ਕਰਨਾ ਸਾਡੇ ਰਾਸ਼ਟਰੀ ਸੰਸ਼ਕਾਰਾਂ ਦਾ ਮੁੱਖ ਅਧਾਰ ਹੈ। ਉਨ੍ਹਾਂ ਨੇ ਕਿਹਾ ਕਿ ਔਰਤ ਦਾ ਮਾਣ ਸਨਮਾਨ ਕਰਨਾ ਸਭ ਦਾ ਨੈਤਿਕ ਅਤੇ ਮੁੱਢਲਾ ਫਰਜ ਬਣਦਾ ਹੈ। ਉਹੀ ਸਮਾਜ ਤਰੱਕੀ ਕਰ ਸਕਦਾ ਹੈ ਜਿਸ ਵਿਚ ਔਰਤਾਂ ਨੂੰ ਬਰਾਬਰਤਾ ਦਾ ਅਧਿਕਾਰ ਹੋਵੇ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਸਾਡੇ ਦੇਸ਼ ਵਿਚ ਰਾਜਨੀਤਿਕ ਤੌਰ ਤੇ ਔਰਤਾਂ ਨੂੰ ਬਰਾਬਰ ਦੇ ਅਧਿਕਾਰ ਮਿਲੇ ਹਨ, ਪਰ ਹੁਣ ਔਰਤਾਂ ਨੂੰ ਆਰਥਿਕ ਤੌਰ ਤੇ ਵੀ ਮਜਬੂਤ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਜਾਖੜ ਨੇ ਕਿਹਾ ਕਿ ਆਰਥਿਕ ਅਜਾਦੀ ਹੀ ਔਰਤ ਦੇ ਸਮਾਜਿਕ ਰੁੱਤਬੇ ਨੂੰ ਉੱਚਾ ਚੁੱਕ ਸਕਦੀ ਹੈ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ਤੇ ਮਜਬੂਤ ਔਰਤ ਨਾ ਕੇਵਲ ਆਪਣੇ ਪਰਿਵਾਰ ਬਲਕਿ ਰਾਸ਼ਟਰ ਦੀ ਤਰੱਕੀ ਵਿਚ ਵੀ ਵੱਢਮੁੱਲਾ ਯੋਗਦਾਨ ਪਾ ਸਕਦੀ ਹੈ।
ਇਕ ਹੋਰ ਸਵਾਲ ਦੇ ਜਵਾਬ ਵਿਚ ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਮਨਾਉਣ ਲਈ ਫੰਡ ਜਾਰੀ ਨਾ ਕਰਨਾ ਪੂਰੀ ਤਰਾਂ ਨਾਲ ਮੰਦਭਾਗਾ ਹੈ। ਇਸ ਲਈ ਐਨ.ਡੀ.ਏ. ਸਰਕਾਰ ਦੀ ਨਖੇਧੀ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਕੇਂਦਰ ਸਰਕਾਰ ਕੋਲ ਪ੍ਰਸਤਾਵ ਭੇਜਿਆ  ਸੀ ਪਰ ਬਜਟ ਵਿਚ ਇਸ ਸਬੰਧੀ ਕੋਈ ਉਪਬੰਧ ਨਹੀਂ ਕੀਤਾ ਗਿਆ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਐਨ.ਡੀ.ਏ. ਦੀ ਭਾਗੀਦਾਰ ਤੇਲਗੂ ਦੇਸ਼ਮ ਪਾਰਟੀ ਨੇ ਆਂਧਰਾ ਪ੍ਰਦੇਸ਼ ਨੂੰ ਵਿਸੇਸ਼ ਪੈਕੇਜ ਨਾ ਦਿੱਤੇ ਜਾਣ ਤੇ ਆਪਣੇ ਸੂਬੇ ਦੇ ਹਿੱਤਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਵਿਚੋਂ ਆਪਣੇ ਦੋ ਮੰਤਰੀ ਹਟਾ ਲਏ ਹਨ। ਜਦ ਕਿ ਕੇਵਲ ਇਕ ਮੰਤਰੀ ਪਦ ਦੇ ਲਾਲਚ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹਿੱਤ ਮੋਦੀ ਸਰਕਾਰ ਕੋਲ ਗਹਿਣੇ ਰੱਖ ਛੱਡੇ ਹਨ। ਸ੍ਰੀ ਜਾਖੜ ਨੇ ਕਿਹਾ ਕਿ ਅਕਾਲੀ ਦਲ ਨੇ ਕਦੇ ਕਿਸਾਨਾਂ ਦੇ ਮੁੱਦੇ ਤੇ ਜਾਂ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮਨਾਉਣ ਸਬੰਧ ਫੰਡ ਜਾਰੀ ਕਰਨ ਲਈ ਕੇਂਦਰ ਤੇ ਕੋਈ ਦਬਾਅ ਨਹੀਂ ਪਾਇਆ। ਸ੍ਰੀ ਜਾਖੜ ਨੇ ਪਿੱਛਲੀ ਯੁ.ਪੀ.ਏ. ਸਰਕਾਰ ਦਾ ਕਾਰਜਕਾਲ ਯਾਦ ਕਰਦਿਆਂ ਕਿਹਾ ਕਿ 2008 ਵਿਚ ਗੁਰੂ ਗੰ੍ਰਥ ਸਾਹਿਬ ਜੀ ਦੇ 300ਵੇਂ ਗੁਰਦਾਗੱਦੀ ਸਮਾਗਮਾਂ ਮੌਕੇ ਸਾਬਕਾ ਪ੍ਰਧਾਨ ਮੰਤਰੀ ਸ: ਮਨਮੋਹਨ ਸਿੰਘ ਨੇ ਨਾ ਕੇਵਲ ਨਾਂਦੇੜ ਦੇ ਵਿਕਾਸ ਲਈ 1100 ਕਰੋੜ ਰੁਪਏ ਦਿੱਤੇ ਸਨ ਸਗੋਂ ਨਿਯਮਾਂ ਦੇ ਉਲਟ ਜਾ ਕੇ ਵੀ ਇਸ ਸ਼ਹਿਰ ਦੇ ਵਿਕਾਸ ਲਈ ਇਸ ਨੂੰ ਜਵਾਹਰ ਲਾਲ ਨਹਿਰੂ ਅਰਬਨ ਵਿਕਾਸ ਮਿਸ਼ਨ ਵਿਚ ਸ਼ਾਮਿਲ ਕੀਤਾ ਸੀ। ਜਦ ਕਿ ਦੂਜੇ ਪਾਸੇ ਐਨ.ਡੀ.ਏ. ਸਰਕਾਰ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਕਾਸ ਲਈ ਕੁਝ ਨਹੀਂ ਕਰ ਰਹੀ ਹੈ।

Advertisement

LEAVE A REPLY

Please enter your comment!
Please enter your name here