19 ਅਪ੍ਰੈਲ ਨੂੰ ਰਿਲੀਜ਼ ਹੋਵੇਗੀ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫਿਲਮ ‘ਸ਼ਾਇਰ’
ਚੰਡੀਗੜ੍ਹ, 17 ਅਪ੍ਰੈਲ(ਵਿਸ਼ਵ ਵਾਰਤਾ)- ਮਸ਼ਹੂਰ ਪੰਜਾਬੀ ਗਾਇਕ ਸਤਿੰਦਰ ਸਰਤਾਜ ਤੇ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਨਵੀਂ ਫ਼ਿਲਮ “ਸ਼ਾਇਰ” 19 ਅਪ੍ਰੈਲ 2024 ਨੂੰ ਸਿਨੇਮਾ ਘਰਾਂ ਵਿਚ ਰਿਲੀਜ਼ ਹੋਵੇਗੀ। ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ। ਇਸ ਫ਼ਿਲਮ ਵਿਚ ਨੀਰੂ ਬਾਜਵਾ, ਸਤਿੰਦਰ ਸਰਤਾਜ ਤੋਂ ਇਲਾਵਾ ਦੇਬੀ ਮਖਸੂਸਪੁਰੀ, ਰੁਪਿੰਦਰ ਰੂਪੀ, ਯੋਗਰਾਜ ਸਿੰਘ, ਕੇਵਲ ਧਾਲੀਵਾਲ ਅਤੇ ਬੰਟੀ ਬੈਂਸ ਅਹਿਮ ਭੂਮਿਕਾ ਵਿਚ ਨਜ਼ਰ ਆਉਣਗੇ। ਇਸ ਫ਼ਿਲਮ ਦੀ ਕਹਾਣੀ ਜਗਦੀਪ ਸਿੰਘ ਵੜਿੰਗ ਦੁਆਰਾ ਲਿਖੀ ਗਈ ਹੈ ਅਤੇ ਇਹ ਉਦੈ ਪ੍ਰਤਾਪ ਸਿੰਘ ਦੁਆਰਾ ਨਿਰਦੇਸ਼ਤ ਹੈ। ਜ਼ਿਕਰਯੋਗ ਹੈ ਕਿ ‘ਸ਼ਾਇਰ’ ਤੋਂ ਪਹਿਲਾਂ ਪੰਜਾਬੀ ਗਾਇਕ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਜੋੜੀ ਫਿਲਮ ‘ਕਲੀ ਜੋਟਾ’ ‘ਚ ਨਜ਼ਰ ਆਈ ਸੀ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਿਆਰ ਮਿਲਿਆ ਸੀ। ਹੁਣ ਇਕ ਵਾਰ ਫਿਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਦੀ ਜੋੜੀ ਫਿਲਮ ਸ਼ਾਇਰ ਨਾਲ ਪਰਦੇ ‘ਤੇ ਵਾਪਸੀ ਕਰ ਰਹੀ ਹੈ।