• Latest
  • Trending
1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ

1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ

1 hour ago
Panchkula ਦੇ ਸਕੂਲ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ

Panchkula ਦੇ ਸਕੂਲ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ

20 minutes ago
Big News: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਲਿਸਟ ‘ਚ ਕਿਸ-ਕਿਸ ਦਾ ਨਾਂਅ ?

Big News: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਲਿਸਟ ‘ਚ ਕਿਸ-ਕਿਸ ਦਾ ਨਾਂਅ ?

58 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ

Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ

2 hours ago
Delhi: ਜੁੱਤੀਆਂ ਬਣਾਉਣ ਵਾਲਾਈ ਫੈਕਟਰੀ ‘ਚ ਲੱਗੀ ਅੱਗ, 4 ਦੀ ਮੌਤ

Delhi: ਜੁੱਤੀਆਂ ਬਣਾਉਣ ਵਾਲਾਈ ਫੈਕਟਰੀ ‘ਚ ਲੱਗੀ ਅੱਗ, 4 ਦੀ ਮੌਤ

2 hours ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ, ਚਾਂਦੀ 11 ਮਹੀਨਿਆਂ ਦੇ ਹੇਠਲੇ ਪੱਧਰ ’ਤੇ ਪੁੱਜੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਵੱਡੀ ਗਿਰਾਵਟ, ਚਾਂਦੀ 11 ਮਹੀਨਿਆਂ ਦੇ ਹੇਠਲੇ ਪੱਧਰ ’ਤੇ ਪੁੱਜੀ

2 hours ago
Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ ‘ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ

Punjab: ਕਾਂਗਰਸ ਨੇ ਵੀ ਖਿੱਚੀ 2027 ਦੀਆਂ ਚੋਣਾਂ ਦੀ ਤਿਆਰੀ, ਦਿੱਲੀ ‘ਚ ਹਾਈਕਮਾਂਡ ਨੇ ਸੱਦੀ ਅਹਿਮ ਮੀਟਿੰਗ

3 hours ago
Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

4 hours ago
PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

5 hours ago
Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

5 hours ago
Hindi News
English News
Saturday, October 31, 2026
No Result
View All Result
28 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ

October 31, 2026
in ਖਬਰਾਂ, ਦਿੱਲੀ, ਪੰਜਾਬ, ਬ੍ਰੇਕਿੰਗ ਨਿਊਜ਼, ਰਾਸ਼ਟਰੀ
1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ

1984 ਦੇ ਰਕਾਬ ਗੰਜ ਸਾਹਿਬ ਹਿੰਸਾ ਮਾਮਲੇ ਵਿੱਚ ਇਨਸਾਫ਼ ਲਈ ਆਪਣੀ ਲੜਾਈ ਜਾਰੀ ਰੱਖਣਗੇ ਦਿੱਲੀ ਦੇ ਮੰਤਰੀ ਮਨਜਿੰਦਰ ਸਿਰਸਾ

– ਅਗਲੀ ਸੁਣਵਾਈ 30 ਨਵੰਬਰ ਨੂੰ

ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਦਿੱਲੀ ਹਾਈ ਕੋਰਟ ਵਿੱਚ ਖੁਦ ਪੇਸ਼ ਹੋਏ। ਉਨ੍ਹਾਂ ਦੀ ਪਟੀਸ਼ਨ ਵਿੱਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੌਰਾਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਈ ਹਿੰਸਾ ਵਿੱਚ ਕਾਂਗਰਸੀ ਆਗੂ ਕਮਲ ਨਾਥ ਦੀ ਕਥਿਤ ਭੂਮਿਕਾ ਦੀ ਹੋਰ/ਵਿਸਤ੍ਰਿਤ ਜਾਂਚ ਕਰਵਾਉਣ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 30 ਨਵੰਬਰ ਤੈਅ ਕੀਤੀ ਹੈ।

ਇਹ ਪਟੀਸ਼ਨ W.P.(CRL) 180/2022, ਮਨਜਿੰਦਰ ਸਿੰਘ ਸਿਰਸਾ ਬਨਾਮ ਭਾਰਤ ਸਰਕਾਰ ਅਤੇ ਹੋਰਾਂ ਦੇ ਨਾਂ ਹੇਠ ਦਾਇਰ ਕੀਤੀ ਗਈ ਹੈ। ਇਹ ਮਾਮਲਾ ਸੰਸਦ ਮਾਰਗ ਥਾਣੇ ਵਿੱਚ ਦਰਜ FIR ਨੰਬਰ 601/1984 ਨਾਲ ਸਬੰਧਤ ਹੈ। ਇਸ ਵਿੱਚ 1 ਨਵੰਬਰ 1984 ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ‘ਤੇ ਭੀੜ ਵੱਲੋਂ ਕੀਤੇ ਗਏ ਹਮਲੇ ਦਾ ਜ਼ਿਕਰ ਹੈ। ਪਟੀਸ਼ਨ ਅਨੁਸਾਰ ਇਸ ਹਮਲੇ ਦੌਰਾਨ ਦੋ ਸਿੱਖਾਂ ਨੂੰ ਜਿਊਂਦੇ ਸਾੜ ਦਿੱਤਾ ਗਿਆ ਸੀ।

ਨਰਿੰਦਰ ਮੋਦੀ ਸਰਕਾਰ ਨੇ 12 ਫਰਵਰੀ 2015 ਨੂੰ 1984 ਦੀ ਹਿੰਸਾ ਨਾਲ ਜੁੜੇ ਉਨ੍ਹਾਂ ਗੰਭੀਰ ਅਪਰਾਧਿਕ ਮਾਮਲਿਆਂ ਦੀ ਮੁੜ ਜਾਂਚ ਲਈ SIT ਬਣਾਈ ਸੀ, ਜਿਨ੍ਹਾਂ ਨੂੰ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ। ਜਦੋਂ ਰਕਾਬ ਗੰਜ ਸਾਹਿਬ ਮਾਮਲੇ ਵਿੱਚ SIT ਨੇ ਇਹ ਕਹਿ ਕੇ ਜਾਂਚ ਕਰਨ ਤੋਂ ਅਸਮਰੱਥਾ ਜਤਾਈ ਕਿ ਜਿਸ ਮਾਮਲੇ ਦੀ ਅਦਾਲਤ ਵਿੱਚ ਸੁਣਵਾਈ ਹੋ ਚੁੱਕੀ ਹੈ, ਉਸ ਦੀ ਜਾਂਚ ਉਸ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦੀ, ਤਾਂ ਮਨਜਿੰਦਰ ਸਿੰਘ ਸਿਰਸਾ ਨੇ ਇਹ ਮਾਮਲਾ ਉਸ ਸਮੇਂ ਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਕੋਲ ਚੁੱਕਿਆ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਜਾਂਚ ਦਾ ਦਾਇਰਾ ਵਧਾ ਦਿੱਤਾ।

ਗ੍ਰਹਿ ਮੰਤਰਾਲੇ ਵੱਲੋਂ 9 ਅਪ੍ਰੈਲ 2019 ਨੂੰ ਜਾਰੀ ਕੀਤੇ ਗਏ ਪੱਤਰ ਦਾ ਹਵਾਲਾ ਦਿੰਦਿਆਂ SIT ਨੇ 19 ਅਗਸਤ 2019 ਦੇ ਆਪਣੇ ਅਧਿਕਾਰਤ ਪੱਤਰ ਵਿੱਚ ਜਾਂਚ ਦਾ ਦਾਇਰਾ ਸਪੱਸ਼ਟ ਕੀਤਾ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਦੋਸ਼ੀਆਂ ਨੂੰ ਬਰੀ ਕੀਤੇ ਜਾਣ ਕਾਰਨ ਬੰਦ ਕੀਤੇ ਗਏ ਗੰਭੀਰ ਮਾਮਲਿਆਂ ਦੀ ਜਾਂਚ, ਅਗਲੇਰੀ ਜਾਂਚ ਜਾਂ ਮੁੜ ਜਾਂਚ ਕੀਤੀ ਜਾਵੇ।

ਇਸ ਤੋਂ ਬਾਅਦ SIT ਨੇ ਜਨਤਕ ਨੋਟਿਸ ਜਾਰੀ ਕਰਕੇ ਲੋਕਾਂ ਅਤੇ ਸੰਸਥਾਵਾਂ ਤੋਂ ਸੱਤ ਮਾਮਲਿਆਂ ਬਾਰੇ ਜਾਣਕਾਰੀ ਮੰਗੀ ਸੀ, ਜਿਨ੍ਹਾਂ ਵਿੱਚ FIR ਨੰਬਰ 601/1984 ਵੀ ਸ਼ਾਮਲ ਸੀ। ਮੁਖਤਿਆਰ ਸਿੰਘ, ਜੋ ਨਾਨਾਵਤੀ ਕਮਿਸ਼ਨ ਸਾਹਮਣੇ ਆਪਣੀ ਗਵਾਹੀ ਦੇ ਚੁੱਕੇ ਸਨ, ਨੇ ਬਾਅਦ ਵਿੱਚ SIT ਸਾਹਮਣੇ ਵੀ ਆਪਣਾ ਬਿਆਨ ਦਰਜ ਕਰਵਾਇਆ।

ਸਿਰਸਾ ਨੇ ਦੱਸਿਆ ਕਿ ਉਨ੍ਹਾਂ ਨੇ 2018, 2019 ਅਤੇ 2021 ਵਿੱਚ ਵੀ ਇਸ ਮਾਮਲੇ ਸਬੰਧੀ ਆਪਣੀਆਂ ਮੰਗਾਂ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਕੋਲ ਰੱਖੀਆਂ ਸਨ। ਉਨ੍ਹਾਂ ਦੀ ਮੰਗ ਸੀ ਕਿ ਪਹਿਲਾਂ ਗਵਾਹਾਂ ਵੱਲੋਂ ਦਿੱਤੇ ਗਏ ਬਿਆਨਾਂ ਅਤੇ ਵੱਖ-ਵੱਖ ਕਮਿਸ਼ਨਾਂ ਸਾਹਮਣੇ ਪੇਸ਼ ਕੀਤੇ ਗਏ ਸਬੂਤਾਂ ਦੀ ਪੂਰੀ ਜਾਂਚ ਕੀਤੀ ਜਾਵੇ। ਇਨ੍ਹਾਂ ਵਿੱਚ ਮੁਖਤਿਆਰ ਸਿੰਘ ਵੱਲੋਂ ਦਿੱਤੀ ਗਈ ਗਵਾਹੀ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਰਿਕਾਰਡ ਵਿੱਚ ਕਮਲ ਨਾਥ ਦੀ ਕਥਿਤ ਭੂਮਿਕਾ ਬਾਰੇ ਗੰਭੀਰ ਸਵਾਲ ਉੱਠਦੇ ਹਨ, ਜਿਨ੍ਹਾਂ ਦੀ ਕਾਨੂੰਨ ਅਨੁਸਾਰ ਜਾਂਚ ਹੋਣੀ ਚਾਹੀਦੀ ਹੈ।

ਮੰਤਰੀ ਸਿਰਸਾ ਨੇ ਕਾਂਗਰਸ ਪਾਰਟੀ ‘ਤੇ ਵੀ ਸਵਾਲ ਚੁੱਕੇ ਕਿ ਇਨ੍ਹਾਂ ਦੋਸ਼ਾਂ ਦੇ ਬਾਵਜੂਦ ਕਮਲ ਨਾਥ ਨੂੰ ਪਾਰਟੀ ਵੱਲੋਂ ਵੱਡੇ ਅਹੁਦੇ ਦਿੱਤੇ ਜਾਂਦੇ ਰਹੇ। ਉਹ ਕੇਂਦਰ ਸਰਕਾਰ ਵਿੱਚ ਮੰਤਰੀ ਰਹੇ ਅਤੇ ਬਾਅਦ ਵਿੱਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵੀ ਬਣੇ। ਸਿਰਸਾ ਨੇ ਕਿਹਾ, “ਗਾਂਧੀ ਪਰਿਵਾਰ ਨੂੰ ਦੱਸਣਾ ਚਾਹੀਦਾ ਹੈ ਕਿ ਇੰਨੇ ਗੰਭੀਰ ਦੋਸ਼ਾਂ ਦੇ ਬਾਵਜੂਦ ਉਹ ਕਮਲ ਨਾਥ ਦਾ ਸਾਥ ਕਿਉਂ ਦੇ ਰਿਹਾ ਹੈ। ਇਸ ਸਿਆਸੀ ਸਰਪ੍ਰਸਤੀ ਲਈ ਸਿੱਖ ਪਰਿਵਾਰਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਨ੍ਹਾਂ ਪਰਿਵਾਰਾਂ ਨੂੰ ਇਨਸਾਫ਼ ਅਤੇ ਜਵਾਬਦੇਹੀ ਚਾਹੀਦੀ ਹੈ, ਨਾ ਕਿ ਤਾਕਤਵਰ ਆਗੂਆਂ ਨੂੰ ਬਚਾਉਣ ਦੀ ਕੋਸ਼ਿਸ਼।”

ਸਿਰਸਾ ਨੇ ਕਿਹਾ, “ਇਹ ਲੜਾਈ ਇਨਸਾਫ਼ ਅਤੇ ਉਨ੍ਹਾਂ ਪਰਿਵਾਰਾਂ ਦੇ ਸਨਮਾਨ ਦੀ ਹੈ, ਜੋ ਕਈ ਦਹਾਕਿਆਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਕਾਂਗਰਸ ਇਹ ਨਾ ਸੋਚੇ ਕਿ 1984 ਦੀਆਂ ਘਟਨਾਵਾਂ ਲੋਕਾਂ ਦੀ ਯਾਦ ਵਿੱਚੋਂ ਮਿਟ ਜਾਣਗੀਆਂ, ਜਦੋਂਕਿ ਪੀੜਤ ਪਰਿਵਾਰ ਅੱਜ ਵੀ ਜਵਾਬ ਮੰਗ ਰਹੇ ਹਨ। ਕੋਈ ਵੀ ਸਿਆਸੀ ਅਹੁਦਾ ਕਿਸੇ ਨੂੰ ਕਾਨੂੰਨ ਤੋਂ ਉੱਪਰ ਨਹੀਂ ਕਰ ਸਕਦਾ।”

ਅਗਲੀ ਸੁਣਵਾਈ ਤੋਂ ਪਹਿਲਾਂ ਅਦਾਲਤ ‘ਤੇ ਭਰੋਸਾ ਜਤਾਉਂਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਇਨਸਾਫ਼ ਲਈ ਹਰ ਸੰਭਵ ਕਾਨੂੰਨੀ ਰਸਤਾ ਅਪਣਾਉਂਦੇ ਰਹਿਣਗੇ। ਉਨ੍ਹਾਂ ਕਿਹਾ, “ਸਮਾਂ ਬੀਤ ਜਾਣ ਨਾਲ ਸਿੱਖ ਪਰਿਵਾਰਾਂ ਦਾ ਦਰਦ ਖ਼ਤਮ ਨਹੀਂ ਹੋ ਸਕਦਾ। ਕਮਲ ਨਾਥ ਦੀ ਕਥਿਤ ਭੂਮਿਕਾ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਜਿਹੜੇ ਵੀ ਲੋਕ ਇਸ ਹਿੰਸਾ ਲਈ ਜ਼ਿੰਮੇਵਾਰ ਪਾਏ ਜਾਂਦੇ ਹਨ, ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ।”

30 ਨਵੰਬਰ ਨੂੰ ਹੋਣ ਵਾਲੀ ਸੁਣਵਾਈ ਬਾਰੇ ਗੱਲ ਕਰਦਿਆਂ ਮੰਤਰੀ ਸਿਰਸਾ ਨੇ ਕਿਹਾ, “ਮੈਨੂੰ ਉਮੀਦ ਹੈ ਕਿ ਇਸ ਸੁਣਵਾਈ ਦੌਰਾਨ ਇਤਿਹਾਸਕ ਫੈਸਲੇ ਸਾਹਮਣੇ ਆਉਣਗੇ, ਸੱਚਾਈ ਲੋਕਾਂ ਦੇ ਸਾਹਮਣੇ ਆਵੇਗੀ ਅਤੇ ਹਿੰਸਾ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਸਾਰੇ ਲੋਕਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲੇਗੀ।”

Tags: 1984Breaking news in PunjabiLatest News In Punjabipunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Panchkula ਦੇ ਸਕੂਲ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ

Panchkula ਦੇ ਸਕੂਲ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ

by Ranjit Singh
October 31, 2026
0

Panchkula ਦੇ ਸਕੂਲ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਪੰਚਕੂਲਾ ਸਥਿਤ ਸੈਕਟਰ-20 ਦੇ...

Big News: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਲਿਸਟ ‘ਚ ਕਿਸ-ਕਿਸ ਦਾ ਨਾਂਅ ?

Big News: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਲਿਸਟ ‘ਚ ਕਿਸ-ਕਿਸ ਦਾ ਨਾਂਅ ?

by Ranjit Singh
October 31, 2026
0

Big News: ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, ਪੜ੍ਹੋ ਲਿਸਟ 'ਚ ਕਿਸ-ਕਿਸ ਦਾ ਨਾਂਅ ? ਚੰਡੀਗੜ੍ਹ, 31...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 31, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ

Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ

by Ranjit Singh
October 31, 2026
0

Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Panchkula ਦੇ ਸਕੂਲ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ

Panchkula ਦੇ ਸਕੂਲ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ

by Ranjit Singh
October 31, 2026
0

Panchkula ਦੇ ਸਕੂਲ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ): ਹਰਿਆਣਾ ਦੇ ਪੰਚਕੂਲਾ ਸਥਿਤ ਸੈਕਟਰ-20 ਦੇ...

Most Popular

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

by Jaspreet Kaur
3 weeks ago
0

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ - ਬੁਰੀ ਤਰ੍ਹਾਂ ਨੁਕਸਾਨੇ ਗਏ ਦੋਵੇਂ ਵਾਹਨ ਜਲੰਧਰ, 11 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 