1985 ਬੈਚ ਦੇ ਪੰਜਾਬ ਕੇਡਰ ਦੇ ਆਈਏਐਸ ਅਰੁਣ ਗੋਇਲ ਬਣੇ ਦੇਸ਼ ਦੇ ਨਵੇਂ ਚੋਣ ਕਮਿਸ਼ਨਰ, ਸੰਭਾਲਿਆ ਅਹੁਦਾ
ਚੰਡੀਗੜ੍ਹ 21 ਨਵੰਬਰ(ਵਿਸ਼ਵ ਵਾਰਤਾ) – 1985 ਬੈਚ ਦੇ ਪੰਜਾਬ ਕੇਡਰ ਦੇ ਸੇਵਾਮੁਕਤ ਆਈਏਐਸ ਅਰੁਣ ਗੋਇਲ ਨੇ ਅੱਜ ਦਿੱਲੀ ਵਿੱਚ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ।ਉਹ 1985 ਤੋਂ ਪੰਜਾਬ ਕੇਡਰ ਦੇ ਅਧਿਕਾਰੀ ਹਨ। ਦੱਸ ਦਈਏ ਕਿ ਉਨ੍ਹਾਂ ਨੇ ਆਪਣੀ ਸੇਵਾਮੁਕਤੀ ਤੋਂ 40 ਦਿਨ ਪਹਿਲਾਂ ਸ਼ੁੱਕਰਵਾਰ ਨੂੰ ਹੀ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ 31 ਦਸੰਬਰ 2022 ਨੂੰ ਸੇਵਾਮੁਕਤ ਹੋਣਾ ਸੀ। ਉਨ੍ਹਾਂ ਦਾ ਅਸਤੀਫਾ ਪੰਜਾਬ ਅਤੇ ਕੇਂਦਰ ਸਰਕਾਰਾਂ ਨੇ ਇੱਕੋ ਦਿਨ ਵਿੱਚ ਪ੍ਰਵਾਨ ਕਰ ਲਿਆ ਸੀ।
ਪੰਜਾਬ ਕੇਡਰ ਦੇ 1985 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ ਅਧਿਕਾਰੀ, ਅਰੁਣ ਗੋਇਲ ਨੇ ਭਾਰਤ ਸਰਕਾਰ ਦੇ ਸਕੱਤਰ ਵਜੋਂ ਸੇਵਾ ਨਿਭਾਈ ਹੈ। ਉਨ੍ਹਾਂ ਕੋਲ ਪ੍ਰਸ਼ਾਸਨ, ਬਿਜਲੀ, ਵਿੱਤ, ਵਣਜ ਅਤੇ ਉਦਯੋਗ ਦੇ ਖੇਤਰਾਂ ਵਿੱਚ ਕੇਂਦਰ ਅਤੇ ਰਾਜ ਸਰਕਾਰਾਂ ਦੇ ਨਾਲ-ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 34 ਸਾਲਾਂ ਤੋਂ ਵੱਧ ਦਾ ਤਜਰਬਾ ਹੈ।
Shri Arun Goel assumes charge as new Election Commissioner of India.#ECI pic.twitter.com/9AW4I0KSip
— Election Commission of India (@ECISVEEP) November 21, 2022