ਬਿਜਲੀ ਕੱਟਾਂ ਖਿਲਾਫ ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ ‘ਚ ਬਿਜਲੀ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ
ਬੀਤੇ ਦਿਨ ਕਿਸਾਨਾਂ ਨੇ ਕੀਤਾ ਸੀ ਐਲਾਨ
ਚੰਡੀਗੜ੍ਹ,29 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਵਿੱਚ ਬਿਜਲੀ ਸੰਕਟ ਗਹਿਰਾ ਹੁੰਦਾ ਜਾ ਰਿਹਾ ਹੈ। ਲੰਬੇ ਲੰਬੇ ਕੱਟਾਂ ਤੋਂ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ। ਬੀਤੇ ਦਿਨ ਕਿਸਾਨਾਂ ਵੱਲੋਂ ਅੰਮ੍ਰਿਤਸਰ ਅਤੇ ਫਰੀਦਕੋਟ ਵਿੱਚ ਵੱਡੇ ਪੱਧਰ ਤੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਇਸ ਦੇ ਨਾਲ ਹੀ ਫਰੀਦਕੋਟ ਵਿੱਚ ਵੀ ਡੀਸੀ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ।























