1993 ਦਾ ਫ਼ੇਕ ਐਨਕਾਉਂਟਰ ਮਾਮਲਾ – ਸੀਬੀਆਈ ਅਦਾਲਤ ਨੇ ਦੋਸ਼ੀ ਕਰਾਰੇ ਗਏ ਪੁਲਿਸ ਮੁਲਾਜ਼ਮਾਂ ਨੂੰ ਸੁਣਾਈ ਇਹ ਉਮਰ ਕੈਦ
ਚੰਡੀਗੜ੍ਹ 7 ਨਵੰਬਰ(ਵਿਸ਼ਵ ਵਾਰਤਾ)-ਤਰਨਤਾਰਨ ਦੇ ਫ਼ੇਕ ਐਨਕਾਊਂਟਰ ਮਾਮਲੇ ਵਿੱਚ ਮੁਹਾਲੀ ਦੀ ਸੀਬੀਆਈ ਅਦਾਲਤ ਨੇ ਦੋਸ਼ੀ ਠਹਿਰਾਏ ਗਏ ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ। ਇਸ ਦੇ ਨਾਲ ਹੀ ਉਹਨਾਂ ਨੂੰ 1 ਲੱਖ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਦੱਸ ਦਈਏ ਕਿ ਬੀਤੀ 27 ਅਕਤੂਬਰ ਨੂੰ ਮੁਹਾਲੀ ਦੀ ਸੀਬੀਆਈ ਅਦਾਲਤ ਨੇ 1993 ਵਿੱਚ ਤਰਨਤਾਰਨ ਦੇ ਇੱਕ ਝੂਠੇ ਪੁਲਿਸ ਮੁਕਾਬਲੇ ਵਿੱਚ 2 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਸੀ। ਹੋਰ ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਵਿੱਚ 2 ਲੋਕਾਂ ਦਾ ਫੇਕ ਐਨਕਾਊਂਟਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 4 ਪੁਲਿਸ ਮੁਲਾਜ਼ਮ ਦੋਸ਼ੀ ਸਨ ਜਿਹਨਾਂ ਵਿੱਚੋਂ 2 ਦੀ ਮੌਤ ਹੋ ਚੁੱਕੀ ਹੈ ਅਤੇ ਉਹਨਾਂ ਵਿੱਚੋਂ 2 ਸਮਸ਼ੇਰ ਸਿੰਘ ਜੋ ਉਸ ਸਮੇਂ ਹੈੱਡ ਕਾਂਸਟੇਬਲ ਵਜੋਂ ਅਤੇ ਜਗਤਾਰ ਸਿੰਘ ਜੋ ਉਸ ਸਮੇ ਏਐਸਆਈ ਵਜੋਂ ਤੈਨਾਤ ਸੀ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਅੱਜ ਮੁਹਾਲੀ ਦੀ ਸੀਬੀਆਈ ਅਦਾਲਤ ਵੱਲੋਂ ਸਜਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਪਹਿਲਾਂ ਇਸ ਮਾਮਲੇ ਵਿੱਚ 2 ਨਵੰਬਰ ਨੂੰ ਸਜਾ ਸੁਣਾਈ ਜਾਣੀ ਸੀ, ਪਰ ਅਦਾਲਤ ਨੇ ਇਸ ਨੂੰ ਦੋ ਵਾਰ ਟਾਲ ਦਿੱਤਾ ਸੀ।