1993 ਦੇ ਫ਼ੇਕ ਐਨਕਾਉਂਟਰ ਮਾਮਲੇ ਵਿੱਚ ਸੀਬੀਆਈ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ, 2 ਪੁਲਿਸ ਮੁਲਾਜ਼ਮ ਦੋਸ਼ੀ ਕਰਾਰ
ਚੰਡੀਗੜ੍ਹ 27 ਅਕਤੂਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਮੁਹਾਲੀ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਸੀਬੀਆਈ ਅਦਾਲਤ ਨੇ 1993 ਦੇ ਇੱਕ ਝੂਠੇ ਪੁਲਿਸ ਮੁਕਾਬਲੇ ਮੁਕਾਬਲੇ ਵਿੱਚ 2 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਹੈ। ਹੋਰ ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਵਿੱਚ 2 ਲੋਕਾਂ ਦਾ ਫੇਕ ਐਨਕਾਊਂਟਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 4 ਪੁਲਿਸ ਮੁਲਾਜ਼ਮ ਦੋਸ਼ੀ ਸਨ ਜਿਹਨਾਂ ਵਿੱਚੋਂ 2 ਦੀ ਮੌਤ ਹੋ ਚੁੱਕੀ ਹੈ ਅਤੇ ਉਹਨਾਂ ਵਿੱਚੋਂ 2 ਸਮਸ਼ੇਰ ਸਿੰਘ ਜੋ ਉਸ ਸਮੇਂ ਹੈੱਡ ਕਾਂਸਟੇਬਲ ਵਜੋਂ ਅਤੇ ਜਗਤਾਰ ਸਿੰਘ ਜੋ ਉਸ ਸਮੇ ਏਐਸਆਈ ਵਜੋਂ ਤੈਨਾਤ ਸੀ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿੱਚ ਦੋਸ਼ੀਆਂ ਨੂੰ 2 ਨਵੰਬਰ ਨੂੰ ਅਦਾਲਤ ਵੱਲੋਂ ਸਜਾ ਸੁਣਾਈ ਜਾਵੇਗੀ।