1993 ਦੇ ਫ਼ੇਕ ਐਨਕਾਉਂਟਰ ਮਾਮਲੇ ਵਿੱਚ ਦੋਸ਼ੀ ਕਰਾਰੇ ਗਏ ਪੁਲਿਸ ਮੁਲਾਜ਼ਮਾਂ ਨੂੰ ਅੱਜ ਸੀਬੀਆਈ ਅਦਾਲਤ ਸੁਣਾਏਗੀ ਸਜਾ
ਚੰਡੀਗੜ੍ਹ 4 ਨਵੰਬਰ(ਵਿਸ਼ਵ ਵਾਰਤਾ)-ਪਿਛਲੇ ਦਿਨੀਂ 27 ਅਕਤੂਬਰ ਨੂੰ ਸੀਬੀਆਈ ਅਦਾਲਤ ਨੇ 1993 ਦੇ ਇੱਕ ਝੂਠੇ ਪੁਲਿਸ ਮੁਕਾਬਲੇ ਮੁਕਾਬਲੇ ਵਿੱਚ 2 ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਸੀ। ਹੋਰ ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਵਿੱਚ 2 ਲੋਕਾਂ ਦਾ ਫੇਕ ਐਨਕਾਊਂਟਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 4 ਪੁਲਿਸ ਮੁਲਾਜ਼ਮ ਦੋਸ਼ੀ ਸਨ ਜਿਹਨਾਂ ਵਿੱਚੋਂ 2 ਦੀ ਮੌਤ ਹੋ ਚੁੱਕੀ ਹੈ ਅਤੇ ਉਹਨਾਂ ਵਿੱਚੋਂ 2 ਸਮਸ਼ੇਰ ਸਿੰਘ ਜੋ ਉਸ ਸਮੇਂ ਹੈੱਡ ਕਾਂਸਟੇਬਲ ਵਜੋਂ ਅਤੇ ਜਗਤਾਰ ਸਿੰਘ ਜੋ ਉਸ ਸਮੇ ਏਐਸਆਈ ਵਜੋਂ ਤੈਨਾਤ ਸੀ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਅੱਜ ਥੋੜ੍ਹੀ ਦੇਰ ਵਿੱਚ ਹੀ ਮੁਹਾਲੀ ਦੀ ਸੀਬੀਆਈ ਅਦਾਲਤ ਵੱਲੋਂ ਸਜਾ ਸੁਣਾਈ ਜਾਵੇਗੀ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਪਹਿਲਾਂ ਇਸ ਮਾਮਲੇ ਵਿੱਚ 2 ਨਵੰਬਰ ਨੂੰ ਸਜਾ ਸੁਣਾਈ ਜਾਣੀ ਸੀ, ਪਰ ਅਦਾਲਤ ਨੇ ਇਸ ਨੂੰ ਅੱਜ ਤੱਕ ਲਈ ਟਾਲ ਦਿੱਤਾ ਸੀ।