2 ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸਬੰਧੀ ਮੀਟਿੰਗ ਅੱਜ
ਚੰਡੀਗੜ੍ਹ,14ਮਾਰਚ(ਵਿਸ਼ਵ ਵਾਰਤਾ)- ਇਸ ਸਮੇਂ ਚੋਣ ਕਮਿਸ਼ਨ ਵਿੱਚ ਦੋ ਚੋਣ ਕਮਿਸ਼ਨਰਾਂ (ਈਸੀ) ਦੀਆਂ ਅਸਾਮੀਆਂ ਖਾਲੀ ਹਨ। ਇਨ੍ਹਾਂ ਨੂੰ ਭਰਨ ਲਈ ਅੱਜ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੇ ਪੈਨਲ ਦੀ ਮੀਟਿੰਗ ਹੋਵੇਗੀ। ਨਿਯਮਾਂ ਦੇ ਅਨੁਸਾਰ, ਚੋਣ ਕਮਿਸ਼ਨ ਵਿੱਚ ਇੱਕ ਮੁੱਖ ਚੋਣ ਕਮਿਸ਼ਨਰ (ਸੀਈਸੀ) ਤੋਂ ਇਲਾਵਾ ਦੋ ਚੋਣ ਕਮਿਸ਼ਨਰ ਹੁੰਦੇ ਹਨ। ਦੱਸ ਦਈਏ ਕਿ ਅਨੂਪ ਚੰਦਰ ਪਾਂਡੇ ਇੱਕ ਚੋਣ ਕਮਿਸ਼ਨਰ, ਫਰਵਰੀ ਵਿੱਚ ਸੇਵਾਮੁਕਤ ਹੋਏ ਸਨ। ਦੂਜੇ ਅਰੁਣ ਗੋਇਲ ਜਿਹਨਾਂ ਨੇ 8 ਮਾਰਚ ਨੂੰ ਅਸਤੀਫਾ ਦੇ ਦਿੱਤਾ, ਜਿਸ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 9 ਮਾਰਚ ਨੂੰ ਸਵੀਕਾਰ ਕਰ ਲਿਆ। ਇਸ ਲਈ ਫਿਲਹਾਲ 3 ਮੈਂਬਰੀ ਚੋਣ ਕਮਿਸ਼ਨ ਵਿੱਚ ਸਿਰਫ਼ ਸੀਈਸੀ ਰਾਜੀਵ ਕੁਮਾਰ ਹੀ ਹਨ। ਅੱਜ ਦੀ ਮੀਟਿੰਗ ਵਿੱਚ 2 ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸਬੰਧੀ ਵਿਚਾਰ ਹੋਵੇਗੀ।