2 ਲੁਟੇਰੇ ਚੜੇ ਪਿੰਡ ਵਾਲਿਆਂ ਦੇ ਹੱਥੇ,ਕੀਤੇ ਪੁਲਿਸ ਦੇ ਹਵਾਲੇ
ਚੰਡੀਗੜ੍ਹ, 4ਅਗਸਤ(ਵਿਸ਼ਵ ਵਾਰਤਾ)-ਮੋਗਾ ਜ਼ਿਲ੍ਹੇ ਅਧੀਨ ਪੈਂਦੇ ਨਿਹਾਲ ਸਿੰਘ ਵਾਲਾ ਵਿੱਚ ਪਿਛਲੇ ਕੁਝ ਦਿਨਾਂ ਤੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਸੁਣਨ ਨੂੰ ਮਿਲ ਰਹੀਆਂ ਸਨ। ਜਿਸ ਕਾਰਨ ਪਿੰਡ ਦੇ ਲੋਕ ਪ੍ਰੇਸ਼ਾਨ ਸਨ ਤੇ ਲੋਕਾਂ ਵਿੱਚ ਪੁਲਿਸ ਡਰ ਦਾ ਮਾਹੌਲ ਬਣਿਆ ਹੋਇਆ ਸੀ। ਹੁਣ ਜਾਣਕਾਰੀ ਮਿਲੀ ਹੈ ਕਿ ਬੀਤੇ ਦਿਨ ਸੈਦੋਕੇ ਵਿੱਚ ਦੋ ਲੁਟੇਰਿਆਂ ਨੂੰ ਪਿੰਡ ਵਾਲਿਆਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਇਸ ਦੇ ਨਾਲ ਹੀ ਪਿੰਡ ਵਾਲਿਆਂ ਵਿੱਚ ਪੁਲਿਸ ਵਾਲਿਆਂ ਨੂੰ ਲੈ ਕੇ ਵੀ ਗੁੱਸਾ ਪਾਇਆ ਜਾ ਰਿਹਾ ਹੈ ਕਿ ਜੇਕਰ ਪੁਲਿਸ ਨੇ ਲੁਟੇਰੇ ਗਿਰੋਹ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਥਾਣੇ ਨੂੰ ਘੇਰਨਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਆਉਂਦੇ ਪਿੰਡ ਸੈਦੋਕੇ ‘ਚ ਮੰਗਲਵਾਲ ਦੀ ਦੇਰ ਸ਼ਾਮ ਗੁਰਮੇਲ ਸਿੰਘ ਆਪਣੇ ਪਿੰਡ ਹੀ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਰਸਤੇ ਵਿਚ ਉਸ ਨੂੰ ਦੋ ਲੁਟੇਰਿਆਂ ਨੇ ਘੇਰ ਲਿਆ ਚਾਹੇ ਤਾਂ ਉਸਦੇ ਰੌਲਾ ਪਾਉਣ ਤੇ ਪਿੰਡ ਵਾਸੀ ਇਕੱਤਰ ਹੋ ਗਏ। ਸਾਰੇ ਪਿੰਡ ਵਾਲਿਆਂ ਨੇ ਲੁਟੇਰਿਆਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।
ਪੁਲਿਸ ਇਸ ਲੁਟੇਰਾ ਗੈਂਗ ਦੇ ਬਾਕੀ ਸਾਥੀਆਂ ਦੀ ਭਾਲ ਕਰ ਰਹੀ ਹੈ। ਜਾਣਕਾਰੀ ਹੈ ਕਿ ਇਸ ਗੈਂਗ ਵਿੱਚ 4 ਲੁਟੇਰੇ ਸ਼ਾਮਿਲ ਹਨ। ਜਿਹਨਾਂ ਵਿੱਚੋਂ ਦੋ ਦੀ ਭਾਲ ਅਜੇ ਜਾਰੀ ਹੈ।