20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ
ਹੁਸ਼ਿਆਰਪੁਰ, 28 ਮਈ (ਵਿਸ਼ਵ ਵਾਰਤਾ/ਤਰਸੇਮ ਦੀਵਾਨਾ) ਥਾਣਾ ਮੇਹਟੀਆਣਾ ਪੁਲਿਸ ਵਲੋਂ ਇੱਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ। ਥਾਣਾ ਮੁੱਖੀ ਦੇਸ ਰਾਜ ਨੇ ਦੱਸਿਆ ਕਿ ਨਸ਼ਾਂ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਏ.ਐਸ.ਆਈ ਹਰਵੰਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਖਨੌੜਾ ਵਲੋ ਪੈਦਲ ਆ ਰਹੇ ਇੱਕ ਵਿਅਕਤੀ ਜੋ ਕਿ ਪੁਲਿਸ ਨੂੰ ਦੇਖ ਕੇ ਆਪਣੀ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿਚੋਂ ਇਕ ਪਾਰਦਰਸ਼ੀ ਮੋਮੀ ਲਿਫਾਫੇ ਨੂੰ ਕੱਢ ਕੇ ਸੜਕ ਕਿਨਾਰੇ ਸੁੱਟ ਕੇ ਪਿੱਛੇ ਨੂੰ ਮੁੜ ਰਿਹਾ ਸੀ। ਜਿਸਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕੀਤਾ ਗਿਆ। ਜਿਸਨੇ ਆਪਣੀ ਪਛਾਣ ਗੁਰਪ੍ਰੀਤ ਉਰਫ਼ ਕਾਲੀ ਪੁੱਤਰ ਜੋਗਿੰਦਰ ਪਾਲ ਵਾਸੀ ਦਿਹਾਣਾ ਵਜੋਂ ਦੱਸੀ। ਜਿਸ ਵਲੋਂ ਸੁੱਟੇ ਮੋਮੀ ਲਿਫਾਫੇ ਦੀ ਤਲਾਸ਼ੀ ਲੈਣ ‘ਤੇ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਜਿਸ ਤੇ ਉੱਕਤ ਕਾਬੂ ਦੋਸ਼ੀ ਵਿਅਕਤੀ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ।