ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਪੰਜਾਬ ਪੁਲਿਸ ਦੀ ਦੁਰਵਰਤੋਂ ਦੀ ਸਖ਼ਤ ਨਿਖੇਧੀ
ਕਿਹਾ, ਬਦਲਾਖੋਰੀ ਦੀ ਰਾਜਨੀਤੀ ‘ਚ ਭਾਜਪਾ ਤੋਂ ਅੱਗੇ ਨਿਕਲੀ ਆਪ
ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ)- : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਦਲੇ ਦੀ ਰਾਜਨੀਤੀ ਲਈ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਪੁਲਿਸ ਦੀ ਦੁਰਵਰਤੋਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਿਆਸੀ ਵਿਰੋਧੀਆਂ ਨਾਲ ਦੁਸ਼ਮਣੀ ਕੱਢਣ ਲਈ ਪੁਲੀਸ ਦੀ ਦੁਰਵਰਤੋਂ ਕਰਨ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਵੀ ਅੱਗੇ ਨਿਕਲ ਗਈ ਹੈ।
ਪੰਜਾਬ ਪੁਲੀਸ ਵੱਲੋਂ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਦੇ ਘਟਨਾਕ੍ਰਮ ’ਤੇ ਪ੍ਰਤੀਕਿਰਿਆ ਦਿੰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਪੁਲੀਸ ਆਪਣੀ ਬਹਾਦਰੀ, ਦਲੇਰੀ ਅਤੇ ਕੁਰਬਾਨੀ ਲਈ ਜਾਣੀ ਜਾਂਦੀ ਹੈ, ਜਿਸਨੂੰ ਸਿਰਫ਼ ਇੱਕ ਵਿਅਕਤੀ, ਜਿਹੜਾ ਉਸਦੀ ਨਿੰਦਾ ਕਰਨ ਵਾਲੇ ਨੂੰ ਜੇਲ੍ਹ ਭੇਜਣਾ ਚਾਹੁੰਦਾ ਹੈ, ਘਮੰਡ ਨੂੰ ਸ਼ਾਂਤ ਕਰਨ ਵਾਸਤੇ ਇੱਕ ਅਜੀਬ ਸਥਿਤੀ ਚ ਧੱਕ ਦਿੱਤਾ ਗਿਆ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਵੇੰ ਬੱਗਾ ਜਾਂ ਜਿਗਨੇਸ਼ ਮੇਵਾਨੀ ਦੀ ਗ੍ਰਿਫਤਾਰੀ ਹੋਵੇ ਜਾਂ ਸ਼੍ਰੀਮਤੀ ਅਲਕਾ ਲਾਂਬਾ ਜਾਂ ਡਾ ਕੁਮਾਰ ਵਿਸ਼ਵਾਸ ਖਿਲਾਫ ਮਾਮਲਾ ਦਰਜ ਕਰਨ ਦਾ ਮਾਮਲਾ ਹੋਵੇ, ਇਸ ਨੂੰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਅਸੀਂ ਇਸਦੀ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਭਾਜਪਾ ਆਪਣਾ ਬੀਜਿਆ ਹੋਇਆ ਵੱਢ ਰਹੀ ਹੈ। ਉਸ ਨੇ ਪੁਲਸ ਦੀ ਦੁਰਵਰਤੋਂ ਕਰਨੀ ਸ਼ੁਰੂ ਕੀਤੀ ਸੀ ਅਤੇ ਹੁਣ ਉਸਦੀ ਬੀ-ਟੀਮ ਆਮ ਆਦਮੀ ਪਾਰਟੀ ਵੀ ਆਪਣੇ ਵਿਰੋਧੀਆਂ ਖਿਲਾਫ ਉਹੀ ਫਾਰਮੂਲਾ ਵਰਤ ਰਹੀ ਹੈ। ਇਸ ਕਾਰਨ ਪੁਲੀਸ ਦਾ ਅਦਾਰਾ ਬਦਲ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਵੱਲੋਂ ਪੰਜਾਬ ਪੁਲੀਸ ਖ਼ਿਲਾਫ਼ ਕੇਸ ਦਰਜ ਕਰਨਾ ਪੂਰੀ ਤਰ੍ਹਾਂ ਮੰਦਭਾਗਾ ਹੈ ਅਤੇ ਇਸਨੂੰ ਟਾਲਿਆ ਜਾ ਸਕਦਾ ਸੀ। ਪੰਜਾਬ ਪੁਲਿਸ ਲਈ ਇਹ ਮਾੜਾ ਦਿਨ ਹੈ। ਜਿਸਨੂੰ ਤਾਨਾਸ਼ਾਹ ਅਰਵਿੰਦ ਕੇਜਰੀਵਾਲ ਦੀ ਚੱਲਣ ਦੇਣ ਵਾਲੇ ਗੈਰ ਤਜਰਬੇਕਾਰ ਮੁੱਖ ਮੰਤਰੀ ਭਗਵੰਤ ਮਾਨ ਕਰਕੇ, ਸਾਡੀ ਸਤਿਕਾਰਯੋਗ ਫੋਰਸ ਨੂੰ ਅਗਵਾ ਕਰਨ ਦਾ ਦੋਸ਼ੀ ਬਣਾ ਕੇ ਕੁਰੂਕਸ਼ੇਤਰ ਵਿੱਚ ਰੋਕਿਆ ਗਿਆ।
ਵੜਿੰਗ ਨੇ ਸਾਡੀ ਪੁਲਿਸ ਨੂੰ ਅਜਿਹੀ ਸ਼ਰਮਨਾਕ ਸਥਿਤੀ ਵਿੱਚ ਪਾਉਣ ਲਈ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਡੀਜੀਪੀ ਨੂੰ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਆਪਣੇ ਅਧਿਕਾਰਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਆਪਣੇ ਬੌਸ ਕੇਜਰੀਵਾਲ ਨੂੰ ਆਪਣਾ ਹੱਕ ਸੌਂਪਣ ਵਾਲੇ ਭਗਵੰਤ ਮਾਨ ਤੋਂ ਇਹ ਉਮੀਦ ਨਹੀਂ ਸੀ, ਪਰ ਤੁਹਾਨੂੰ ਘੱਟੋ-ਘੱਟ ਇਹ ਯਕੀਨੀ ਬਣਾਉਣਾ ਚਾਹੀਦਾ ਸੀ ਕਿ ਸਾਡੀ ਪੁਲਿਸ ਦੀ ਦੁਰਵਰਤੋਂ ਨਾ ਹੋਵੇ ਅਤੇ ਉਸਨੂੰ ਕਿਸੇ ਦੇ ਸਿਆਸੀ ਹਿੱਤਾਂ ਲਈ ਸ਼ਰਮਿੰਦਾ ਨਾ ਹੋਣਾ ਪਵੇ।
ਸੂਬਾ ਕਾਂਗਰਸ ਪ੍ਰਧਾਨ ਨੇ ਪੁਲੀਸ ਨੂੰ ਵੀ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੇ ਸਿਆਸੀ ਹਾਲਾਤਾਂ ਵਿੱਚ ਫਸਣ ਤੋਂ ਬਚਣ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅੱਜ ਦੀ ਤਰ੍ਹਾਂ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਅਤੇ ਸਥਿਤੀ ਕਾਬੂ ਤੋਂ ਬਾਹਰ ਹੋ ਜਾਂਦੀ ਹੈ, ਤਾਂ ਤੁਸੀਂ ਆਪਣੀ ਕਿਸਮਤ ‘ਤੇ ਹੀ ਰਹਿ ਜਾਓਗੇ ਅਤੇ ਕੋਈ ਵੀ ਤੁਹਾਡੀ ਮਦਦ ਲਈ ਨਹੀਂ ਆਵੇਗਾ।






















