2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ,ਚੋਣ ਕਮੇਟੀਆਂ ਦਾ ਐਲਾਨ
ਪੜ੍ਹੋ, ਕਿਹਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਚੰਡੀਗੜ੍ਹ, 6 ਦਸੰਬਰ(ਵਿਸ਼ਵ ਵਾਰਤਾ)- 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਵੱਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਕਾਂਗਰਸ ਹਾਈ ਕਮਾਂਡ ਨੇ ਵੱਡਾ ਫੈਸਲਾ ਲੈਂਦੇ ਹੋਏ ਸੁਨੀਲ ਜਾਖੜ ਤੇ ਪ੍ਰਤਾਪ ਸਿੰਘ ਬਾਜਵਾ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ

ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਾਈ ਕਮਾਨ ਨੇ ਇਕ ਸਕ੍ਰੀਨਿੰਗ ਕਮੇਟੀ ਦਾ ਵੀ ਗਠਨ ਕੀਤਾ ਹੈ ਜਿਸ ਦਾ ਚੇਅਰਮੈਨ ਅਜੈ ਮਾਕਨ ਨੂੰ ਲਗਾਇਆ ਗਿਆ ਹੈ। ਇਸ ਵਿਚ ਚੰਦਨ ਯਾਦਵ ਤੇ ਕ੍ਰਿਸ਼ਨਾ ਅੱਲਾਵੁਰੂ ਮੈਂਬਰ ਹੋਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਤੇ ਆਲ ਇੰਡੀਆ ਕਾਂਗਰਸ ਦੇ ਸਕੱਤਰ ਇੰਚਰਾਜ ਇਸ ਦੇ ਮੈਂਬਰ ਹੋਣਗੇ।























