2024 ਦੀਆਂ ਪੈਰਿਸ ਉਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੇ ਪਹਿਲੇ ਭਾਰਤੀ ਖਿਡਾਰੀ ਅਕਸ਼ਦੀਪ ਸਿੰਘ ਨਾਲ ਖੇਡ ਮੰਤਰੀ ਨੇ ਕੀਤੀ ਮੁਲਾਕਾਤ
ਤਿਆਰੀ ਲਈ ਅਕਸ਼ਦੀਪ ਸਿੰਘ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ
ਚੰਡੀਗੜ੍ਹ 18 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਪੈਰਿਸ ਓਲੰਪਿਕ-2024 ਲਈ ਕੁਆਲੀਫਾਈ ਕਰਨ ਵਾਲੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਹਨਕੇ ਦੇ ਐਥਲੀਟ ਅਕਾਸ਼ਦੀਪ ਸਿੰਘ ਨੂੰ ਅੱਜ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਖੇਡ ਮੰਤੀ ਮੀਤ ਹੇਅਰ ਨੇ ਚੰਡੀਗੜ੍ਹ ਵਿੱਚ ਆਪਣੀ ਰਿਹਾਇਸ਼ ਉੱਤੇ ਅਕਸ਼ਦੀਪ ਸਿੰਘ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਦੱਸ ਦਈਏ ਕਿ ਅਕਾਸ਼ਦੀਪ ਸਿੰਘ ਨੇ 20 ਕਿਲੋਮੀਟਰ ਪੈਦਲ ਤੋਰ ਵਿੱਚ 1.19.55 ਦੇ ਸਮੇਂ ਨਾਲ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਓਲੰਪਿਕ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਏਸ਼ਿਆਈ ਖੇਡਾਂ ਲਈ ਕੁਆਲੀਫਾਈ ਕੀਤਾ ਹੈ। ਪੈਰਿਸ ਓਲੰਪਿਕ ਖੇਡਾਂ-2024 ਲਈ ਅਥਲੈਟਿਕਸ ਵਿੱਚ ਇਹ ਭਾਰਤ ਦਾ ਪਹਿਲਾ ਕੋਟਾ ਅਤੇ ਓਵਰ ਆਲ ਓਲੰਪਿਕਸ ਕੁਆਲੀਫਾਈ ਹੋਣ ਵਾਲਾ ਚੌਥਾ ਭਾਰਤੀ ਖਿਡਾਰੀ ਹੈ। ਇਸ ਮੌਕੇ ਤੇ ਖੇਡ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।