• Latest
  • Trending
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਨੂੰ ਕੀਤੀ ਅਪੀਲ : ਨਾਅਰੇ ਮਾਰਨ ਦੀ ਬਜਾਏ ਸੂਬੇ ਵਿੱਚ ਪਾਣੀ ਬਚਾਉਣ ਲਈ ਹੰਭਲਾ ਮਾਰੀਏ!

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਨੂੰ ਕੀਤੀ ਅਪੀਲ : ਨਾਅਰੇ ਮਾਰਨ ਦੀ ਬਜਾਏ ਸੂਬੇ ਵਿੱਚ ਪਾਣੀ ਬਚਾਉਣ ਲਈ ਹੰਭਲਾ ਮਾਰੀਏ!

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

7 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

8 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

8 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

8 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

10 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

10 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

12 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

12 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

12 hours ago
Hindi News
English News
Monday, November 16, 2026
No Result
View All Result
17 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਨੂੰ ਕੀਤੀ ਅਪੀਲ : ਨਾਅਰੇ ਮਾਰਨ ਦੀ ਬਜਾਏ ਸੂਬੇ ਵਿੱਚ ਪਾਣੀ ਬਚਾਉਣ ਲਈ ਹੰਭਲਾ ਮਾਰੀਏ!

May 18, 2022
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਨੂੰ ਕੀਤੀ ਅਪੀਲ : ਨਾਅਰੇ ਮਾਰਨ ਦੀ ਬਜਾਏ ਸੂਬੇ ਵਿੱਚ ਪਾਣੀ ਬਚਾਉਣ ਲਈ ਹੰਭਲਾ ਮਾਰੀਏ!
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨਾਂ ਨੂੰ ਕੀਤੀ ਅਪੀਲ : ਨਾਅਰੇ ਮਾਰਨ ਦੀ ਬਜਾਏ ਸੂਬੇ ਵਿੱਚ ਪਾਣੀ ਬਚਾਉਣ ਲਈ ਹੰਭਲਾ ਮਾਰੀਏ!
ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਨੂੰ ਬੇਲੋੜਾ ਅਤੇ ਅਣਚਾਹਿਆ ਦੱਸਦਿਆਂ ਕਿਸਾਨ ਯੂਨੀਅਨਾਂ ਨੂੰ ਨਾਅਰੇਬਾਜ਼ੀ ਬੰਦ ਕਰਨ ਅਤੇ ਪੰਜਾਬ ਵਿੱਚ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਕਰਨ ਲਈ ਆਖਿਆ।
 ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਝੋਨੇ ਦੀ ਬਿਜਾਈ ਲਈ ਉਲੀਕੇ ਪੜਾਅਵਾਰ ਪ੍ਰੋਗਰਾਮ ਨਾਲ ਕਿਸਾਨਾਂ ਦੇ ਹਿੱਤਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਸਗੋਂ ਇਹ ਉਪਰਾਲਾ ਸੂਬੇ ਵਿੱਚ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਬਹੁਤ ਹੀ ਸਹਾਈ ਸਿੱਧ ਹੋ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਤੋਂ ਕੋਈ ਰੋਕ ਨਹੀਂ ਸਕਦਾ। ਉਨ੍ਹਾਂ ਨੇ ਸਾਫ ਤੌਰ ‘ਤੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਪਰ ਉਨ੍ਹਾਂ ਖਿਲਾਫ਼ ਨਾਅਰੇਬਾਜ਼ੀ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਪ੍ਰਤੀ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਤੋੜ ਨਹੀਂ ਸਕਦੀ।
ਮੁੱਖ ਮੰਤਰੀ ਨੇ ਕਿਹਾ, “ਮੈਂ ਖੁਦ ਇੱਕ ਕਿਸਾਨ ਦਾ ਪੁੱਤ ਹਾਂ ਅਤੇ ਮੈਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਕਿਸਾਨਾਂ ਨੂੰ ਕਿਹੜੀ ਜ਼ਰੂਰਤ ਹੈ। ਮੈਂ 10 ਜੂਨ ਅਤੇ 18 ਜੂਨ ਦਰਮਿਆਨ ਫਰਕ ਤੋਂ ਵੀ ਪੂਰੀ ਤਰ੍ਹਾਂ ਜਾਣੂੰ ਹਾਂ।” ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਪਾਣੀ ਤੇ ਹਵਾ ਨੂੰ ਬਚਾਉਣ ਵਿਚ ਮੇਰਾ ਕੋਈ ਨਿੱਜੀ ਹਿੱਤ ਨਹੀਂ ਛੁਪਿਆ ਸਗੋਂ ਇਨ੍ਹਾਂ ਬਹੁਮੁੱਲੇ ਕੁਦਰਤੀ ਕੀਮਤੀ ਸਰੋਤਾਂ ਨੂੰ ਬਚਾਉਣ ਲਈ ਉਨ੍ਹਾਂ ਦੀ ਵੱਡੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਧਰਨੇ-ਮੁਜ਼ਾਹਰੇ ਕਰਨ ਦੀ ਬਜਾਏ ਪੰਜਾਬ ਅਤੇ ਪੰਜਾਬੀਆਂ ਦੀ ਬਿਹਤਰੀ ਲਈ ਇਸ ਨੇਕ ਕਾਰਜ ਵਾਸਤੇ ਅੱਗੇ ਆ ਕੇ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਬਾਸਮਤੀ ਅਤੇ ਮੂੰਗੀ ਦੀ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦਾ ਐਲਾਨ ਪਹਿਲਾਂ ਹੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵੀ ਪ੍ਰੇਰਿਤ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਪਾਸੋਂ ਇੱਕ ਸਾਲ ਤੱਕ ਸੂਬਾ ਸਰਕਾਰ ਦੇ ਯਤਨਾਂ ਨੂੰ ਸਹਿਯੋਗ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਇਸ ਸਮੇਂ ਦੌਰਾਨ ਕਿਸਾਨਾਂ ਦਾ ਕੋਈ ਨੁਕਸਾਨ ਹੁੰਦਾ ਵੀ ਹੈ ਤਾਂ ਸੂਬਾ ਸਰਕਾਰ ਉਸ ਦੀ ਭਰਪਾਈ ਕਰੇਗੀ। ਉਨ੍ਹਾਂ ਨੇ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਉਹ ਦੱਸਣ ਕਿ ਜੇਕਰ ਸੂਬੇ ਵਿੱਚ ਪਾਣੀ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਬਾਰੇ ਉਹ (ਮੁੱਖ ਮੰਤਰੀ) ਚੰਗਾ ਸੋਚ ਰਹੇ ਹਨ ਤਾਂ ਕਿ ਇਸ ਵਿਚ ਉਹ ਕਿੱਥੇ ਗਲਤ ਹਨ। ਭਗਵੰਤ ਮਾਨ ਨੇ ਅੰਦੋਲਨਕਾਰੀ ਜਥੇਬੰਦੀਆਂ ਨੂੰ ਇਹ ਵੀ ਸਵਾਲ ਕੀਤਾ ਕਿ ਜਦੋਂ ਬਟਾਲਾ ਵਿਖੇ ਸਕੂਲੀ ਬੱਚਿਆਂ ਦੀ ਬੱਸ ਦਾ ਪਰਾਲੀ ਸਾੜਨ ਕਾਰਨ ਹਾਦਸਾ ਵਾਪਰਿਆ ਜਾਂ ਅੱਗ ਲੱਗਣ ਕਾਰਨ ਦੋ ਛੋਟੇ ਬੱਚਿਆਂ ਦੀ ਮੌਤ ਹੋ ਗਈ ਤਾਂ ਉਨ੍ਹਾਂ ਨੇ ਉਸ ਵੇਲੇ ਚੁੱਪ ਕਿਉਂ ਵੱਟੀ ਰੱਖੀ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਇਹੋ ਜਿਹਾ ਰਾਹ ਫੜਨ ਦੀ ਬਜਾਏ ਪੰਜਾਬ ਨੂੰ ਬਚਾਉਣ ਲਈ ਠੋਸ ਉਪਰਾਲੇ ਕਰੀਏ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕ ਸਭਾ ਵਿੱਚ ਕਿਸਾਨਾਂ ਦੇ ਮੁੱਦੇ ਉਠਾਉਂਦੇ ਰਹੇ ਹਨ ਅਤੇ ਹੁਣ ਵੀ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਆਪਣਾ ਫਰਜ਼ ਸਮਝਦੇ ਹਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵੀ ਮੌਜੂਦਾ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਸੂਬਾ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

by Ankit
2 weeks ago
0

'84 ਦੇ ਜ਼ਖ਼ਮ' ਅਤੇ 'ਚਿੱਟੇ ਦੀ ਪੀੜਾ' ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 