ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸਿਮਰਨਜੀਤ ਮਾਨ ਵਿਚਾਲੇ ਸਾਂਝੇ ਉਮੀਦਵਾਰ ਨੂੰ ਲੈ ਕੇ ਨਹੀਂ ਬਣ ਸਕੀ ਸਹਿਮਤੀ
ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ(ਅ) ਵੱਲੋਂ ਭਰੀ ਨਾਮਜ਼ਦਗੀ
ਚੰਡੀਗੜ੍ਹ,4 ਜੂਨ(ਵਿਸ਼ਵ ਵਾਰਤਾ)-ਸੰਗਰੂਰ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਵੱਲੋਂ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਉਹਨਾਂ ਨੇ ਇਹ ਨਾਮਮਜ਼ਦਗੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ(ਅ) ਵੱਲੋਂ ਹੀ ਭਰੀ ਹੈ। ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਈ ਆਗੂਆਂ ਵੱਲੋਂ ਉਹਨਾਂ ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਸਾਂਝਾ ਉਮੀਦਵਾਰ ਖੜ੍ਹਾ ਕਰਨ ਨੂੰ ਲੈ ਕੇ ਚਰਚਾ ਕੀਤੀ ਸੀ। ਪਰ,ਮਾਨ ਵੱਲੋਂ ਨਾਮਜ਼ਦਗੀ ਦਾਖਲ ਕਰਨ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਸਾਂਝੇ ਉਮਦਵਾਰ ਨੂੰ ਲੈ ਕੇ ਸਹਿਮਤੀ ਨਹੀਂ ਬਣ ਸਕੀ ਹੈ।