ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰਨਗੇ ਪੰਜਾਬ ਦਾ ਦੌਰਾ
ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਕੇ ਕਰਨਗੇ ਕਿਹੜੀ ਸੇਵਾ ਦੀ ਸ਼ੁਰੂਆਤ
ਚੰਡੀਗੜ੍ਹ,11 ਜੂਨ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ ਦਾ ਦੌਰਾ ਕਰਨਗੇ। ਜਾਣਕਾਰੀ ਅਨੁਸਾਰ ਉਹ ਜਲੰਧਰ ਪਹੁੰਚਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸ ਸੇਵਾ ਸ਼ੁਰੂ ਕਰਨ ਦੇ ਸਮਾਗਮ ਵਿੱਚ ਸ਼ਾਮਿਲ ਹੋਣਗੇ ਅਤੇ ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ।