ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ
ਤਿੰਨ ਕੁੜੀਆਂ ਨੇ ਹਾਸਲ ਕੀਤਾ ਪਹਿਲਾ ਸਥਾਨ
ਪੜ੍ਹੋ ਕਿੱਥੇ ਅਤੇ ਕਿਵੇਂ ਚੈੱਕ ਕਰ ਸਕਦੇ ਹੋ ਆਪਣਾ ਨਤੀਜਾ
ਚੰਡੀਗੜ੍ਹ,28 ਜੂਨ(ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਜਮਾਤੇ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਦਿਆਰਥੀ ਬੋਰਡ ਦੀ ਵੈੱਬਸਾਈਟ http://pseb.ac.in ‘ਤੇ ਨਤੀਜਾ ਦੇਖ ਸਕਦੇ ਹਨ। ਦੱਸ ਦਈਏ ਕਿ ਇਸ ਵਾਰ 3 ਲੱਖ ਵਿਦਿਆਰਥੀ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਬੈਠੇ ਸਨ। ਕੁੱਲ ਪਾਸ ਪ੍ਰਤੀਸ਼ਤਤਾ 96.6% ਰਹੀ ਹੈ। ਇਸ ਦੇ ਨਾਲ ਹੀ ਪਹਿਲੇ ਸਥਾਨਾਂ ਤੇ ਕੁੜੀਆਂ ਨੇ ਕਬਜਾ ਕੀਤਾ ਹੈ। ਜਿਹਨਾਂ ਵਿੱਚ ਫਰੀਦਕੋਟ ਦੀ ਕੁਲਵਿੰਦਰ ਕੌਰ,ਲੁਧਿਆਣਾ ਦੀ ਅਰਸ਼ਦੀਪ ਕੌਰ ਅਤੇ ਮਾਨਸਾ ਦੀ ਅਰਸ਼ਪ੍ਰੀਤ ਕੌਰ ਸ਼ਾਮਿਲ ਹਨ। ਇਸ ਦੇ ਨਾਲ ਹੀ ਜ਼ਿਲ੍ਹਿਆਂ ਵਿੱਚੋਂ ਸਭ ਤੋਂ ਚੰਗਾ ਪ੍ਰਦਰਸ਼ਨ ਪਠਾਨਕੋਟ ਅਤੇ ਗੁਰਦਾਸਪੁਰ ਦਾ ਨਤੀਜਾ ਸਭ ਤੋਂ ਹੇਠ ਰਿਹਾ ਹੈ। ਮੈਰਿਟ ਲਿਸਟ ਵਿੱਚ ਕੁੱਲ੍ਹ 302 ਵਿਦਿਆਰਥੀਆਂ ਨੇ ਸਥਾਨ ਹਾਸਲ ਕੀਤਾ ਹੈ।