ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਦਿੱਲੀ
ਸੰਗਰੂਰ ਲੋਕ ਸਭਾ ਚੋਣਾਂ ਤੋਂ ਬਾਅਦ ਪਹਿਲਾ ਦਿੱਲੀ ਦੌਰਾ
ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕਰ ਰਹੇ ਹਨ ਮੁਲਾਕਾਤ
ਚੰਡੀਗੜ੍ਹ,1 ਜੁਲਾਈ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰ ਤੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਉਹਨਾਂ ਦੇ ਘਰ ਪਹੁੰਚੇ ਹਨ। ਦੱਸ ਦਈਏ ਕਿ ਸੰਗਰੂਰ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਪਹਿਲਾ ਦਿੱਲੀ ਦੌਰਾ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਇਸ ਮੁਲਾਕਾਤ ਵਿੱਚ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਹਨ।