ਮੂੰਗੀ ਦੀ ਖਰੀਦ ਨੂੂੰ ਲੈ ਕੇ ਕਿਸਾਨਾਂ ਨੂੰ ਰਾਹਤ ਦੇ ਸਕਦੀ ਹੈ ਸਰਕਾਰ
ਮੁੱਖ ਮੰਤਰੀ ਭਗਵੰਤ ਮਾਨ ਜਲਦ ਕਰਨਗੇ ਕੋਈ ਵੱਡਾ ਐਲਾਨ
ਚੰਡੀਗੜ੍ਹ,2ਜੁਲਾਈ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਹਨਾਂ ਦੀ ਸਰਕਾਰ ਮੂੰਗੀ ਦੀ ਸਾਰੀ ਫਸਲ ਐਮਐਸਪੀ ਤੇ ਖਰੀਦੇਗੀ। ਪਰ ਰਿਪੋਰਟਾਂ ਅਨੁਸਾਰ ਸਿਰਫ 17 ਫੀਸਦੀ ਫਸਲ ਹੀ ਐਮਐਸਪੀ ਤੇ ਖਰੀਦੀ ਗਈ ਹੈ। ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਅਤੇ ਕਿਸਾਨਾਂ ਵੱਲੋਂ ਸਰਕਾਰ ਦੇ ਫੈਸਲੇ ਖਿਲਾਫ ਕਾਫੀ ਰੋਸ ਪ੍ਰਗਟਾਇਆ ਜਾ ਰਿਹਾ ਸੀ। ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਮੂੰਗੀ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਕੋਈ ਵੱਡੀ ਰਾਹਤ ਦੇਣ ਜਾ ਰਹੀ ਹੈ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਜਲਦ ਕਰ ਸਕਦੇ ਹਨ।