ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖਬਰ
ਪੁਲਿਸ ਨੇ ਇੱਕ ਹੋਰ ਸ਼ੂੂਟਰ ਨੂੰ ਕੀਤਾ ਗ੍ਰਿਫਤਾਰ
ਪੜੋ ਕਿੱਥੋਂ ਅਤੇ ਕਿਵੇਂ ਹੋਈ ਗ੍ਰਿਫਤਾਰੀ
ਚੰਡੀਗੜ੍ਹ,4 ਜੁਲਾਈ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਤੋਂ ਕਤਲਕਾਂਡ ਵਿੱਚ ਸ਼ਾਮਿਲ ਤੀਜੇ ਸ਼ੂਟਰ ਅੰਕਿਤ ਸੇਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪੁਲਿਸ ਦੋ ਸ਼ੂਟਰਾਂ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਨੂੰ ਪਹਿਲਾਂ ਗ੍ਰਿਫਤਾਰ ਕਰ ਚੁੱਕੀ ਹੈ।