ਨਸ਼ਾ ਤਸਕਰੀ ਮਾਮਲੇ ਵਿੱਚ ਫਸੇ ਅਕਾਲੀ ਆਗੂ ਬਿਕਰ ਮਜੀਠੀਆ ਦੀ ਜ਼ਮਾਨਤ ਅਰਜੀ ਤੇ ਅੱਜ ਹਾਈਕੋਰਟ ‘ਚ ਸੁਣਵਾਈ
2 ਜੱਜ ਸੁਣਵਾਈ ਕਰਨ ਪਹਿਲਾਂ ਹੀ ਕਰ ਚੁੱਕੇ ਹਨ ਇਨਕਾਰ
ਚੰਡੀਗੜ੍ਹ,22 ਜੁਲਾਈ(ਵਿਸ਼ਵ ਵਾਰਤਾ)- ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਮਜੀਠੀਆ ਖਿਲਾਫ ਨਸ਼ੇ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਮੇਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਹੁਣ ਤੱਕ ਹਾਈ ਕੋਰਟ ਦੇ ਦੋ ਜੱਜ ਨਿੱਜੀ ਕਾਰਨਾਂ ਕਰਕੇ ਉਹਨਾਂ ਦੀ ਜ਼ਮਾਨਤ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਚੁੱਕੇ ਹਨ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੇ ਹੁਣ ਇਸ ਮਾਮਲੇ ਨੂੰ ਨਵੀਂ ਬੈਂਚ ਕੋਲ ਭੇਜ ਦਿੱਤਾ ਹੈ।
ਦੱਸ ਦਈਏ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਮਜੀਠੀਆ ਖਿਲਾਫ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਚੋਣ ਲੜਨ ਤੱਕ ਹੀ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ। ਜਿਸ ਤੋਂ ਬਾਅਦ ਉਹਨਾਂ ਨੇ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਕੁਝ ਮਹੀਨੇ ਪਹਿਲਾਂ ਉਹ ਨਸ਼ਿਆਂ ਦੇ ਕੇਸ ਨੂੰ ਖਾਰਜ ਕਰਵਾਉਣ ਲਈ ਸੁਪਰੀਮ ਕੋਰਟ ਗਏ ਸਨ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ ਸੀ।