ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਮਾਈਨਿੰਗ ਨੂੰ ਲੈ ਕੇ ਵੱਡਾ ਫੈਸਲਾ
ਸਰਹੱਦੀ ਇਲਾਕਿਆਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ ਤੇ ਲਾਈ ਰੋਕ
ਚੰਡੀਗੜ੍ਹ,29 ਅਗਸਤ(ਵਿਸ਼ਵ ਵਾਰਤਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਹੱਦੀ ਖੇਤਰਾਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ ਤੇ ਰੋਕ ਲਗਾ ਦਿੱਤੀ ਹੈ। ਫਿਰ ਚਾਹੇ ਇਹ ਜਾਇਜ਼ ਹੋਵੇ ਜਾਂ ਫਿਰ ਨਾਜਾਇਜ਼ ਹੋਵੇ। ਕੋਰਟ ਨੇ ਕਿਹਾ ਕਿ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖਤਰਾ ਹੈ।ਜਿਸ ਤੋਂ ਬਾਅਦ ਕੋਰਟ ਨੇ ਪਠਾਨਕੋਟ ਅਤੇ ਗੁਰਦਾਸਪੁਰ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਹਰ ਤਰ੍ਹਾਂ ਦੀ ਮਾਈਨਿੰਗ ਤੇ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ ਸਰਹੱਦੀ ਖੇਤਰਾਂ ਵਿੱਚ ਦਿਨ ਰਾਤ ਚੱਲਣ ਵਾਲੀ ਮਾਈਨਿੰਗ ਨੂੰ ਲੈ ਕੇ ਬੀਐੱਸਐਫ ਨੇ ਵੀ ਚਿੰਤਾ ਪ੍ਰਗਟਾਈ ਸੀ। ਜਿਸ ਤੋੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਵੀ ਲਗਾਈ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਦਿਨੀਂ ਮਾਈਨਿੰਗ ਕਾਰਨ ਡਿੱਗੇ ਪਠਾਨਕੋਰਟ ਚੱਕੀ ਦਰਿਆ ਦੇ ਬਣੇ ਰੇਲਵੇ ਪੁਲ ਤੇ ਵੀ ਚਰਚਾ ਕੀਤੀ ਹੈ।