ਪੰਜਾਬ ਸਰਕਾਰ ਦੀ ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਛਿੜਿਆ ਵਿਵਾਦ
ਸ਼੍ਰੋਮਣੀ ਅਕਾਲੀ ਦਲ ਨੇ ਰਾਜਪਾਲ ਤੋਂ ਈਡੀ ਅਤੇ ਸੀਬੀਆਈ ਜਾਂਚ ਦੀ ਕੀਤੀ ਮੰਗ
ਚੰਡੀਗੜ੍ਹ,31 ਅਗਸਤ(ਵਿਸ਼ਵ ਵਾਰਤਾ)-ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਆਬਕਾਰੀ ਨੀਤੀ ਨੂੰ ਲੈ ਕੇ ਸਿਆਸੀ ਜੰਗ ਤੇਜ਼ ਹੋ ਗਈ ਹੈ। ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਅੱਜ ਰਾਜਪਾਲ ਬੀ.ਐੱਲ. ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਰਾਜਪਾਲ ਨੂੰ ਮਿਲ ਕੇ ਬੇਨਤੀ ਕੀਤੀ ਹੈ ਕਿ ਦਿੱਲੀ ਵਿੱਚ ਸ਼ਰਾਬ ਘੁਟਾਲੇ ਦੀ ਜਾਂਚ ਵ ਸਬੂਤ ਮਿਲਣ ’ਤੇ ਸੀਬੀਆਈ ਨੇ ਕੇਸ ਦਰਜ ਕਰ ਲਿਆ। ਜਿਸ ਤਰ੍ਹਾਂ ਕਰੋੜਾਂ ਦਾ ਘਪਲਾ ਹੋਇਆ ਸੀ, ਉਵੇਂ ਹੀ ਪੰਜਾਬ ਵਿੱਚ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀਬੀਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਾਂਚ ਦੀ ਮੰਗ ਕੀਤੀ ਗਈ ਹੈ।