22 ਸਾਲਾ ਅਗਨੀਵੀਰ ਸੁਖਵਿੰਦਰ ਦਾ ਜੰਮੂ ਵਿਖੇ ਡਿਊਟੀ ਦੌਰਾਨ ਸਵਰਗਵਾਸ
ਬਰਨਾਲਾ ਦੇ ਪਿੰਡ ਮਹਿਤਾ ਦੇ 22 ਸਾਲਾ ਅਗਨੀਵੀਰ ਸੁਖਵਿੰਦਰ ਸਿੰਘ ਦੀ ਜੰਮੂ ਵਿਖੇ ਡਿਊਟੀ ਦੌਰਾਨ ਮੌਤ ਹੋ ਗਈ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਅਗਨੀਵੀਰ 1 ਸਾਲ 9 ਮਹੀਨੇ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ। ਅਗਨੀਵੀਰ ਸਿਪਾਹੀ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਉਸਦੇ ਜੱਦੀ ਪਿੰਡ ਮਹਿਤਾ ਵਿਖੇ ਪਹੁੰਚੀ।ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਮੌਕੇ ’ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡਿਊਟੀ ਦੌਰਾਨ ਸ਼ਹੀਦ ਹੋਏ ਅਗਨੀਵੀਰ ਸੁਖਵਿੰਦਰ ਸਿੰਘ ਦਾ ਸਨਮਾਨ ਕਰੇਗੀ। ਜਿਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਦਿੱਤੀ ਜਾਵੇਗੀ।
ਇਸ ਮੌਕੇ ਐਕਸ ਸਰਵਿਸਮੈਨ ਐਕਸ਼ਨ ਗਰੁੱਪ ਪੰਜਾਬ ਦੇ ਸੂਬਾ ਪ੍ਰਧਾਨ ਜਥੇਦਾਰ ਗੁਰਤੇਜ ਸਿੰਘ ਦਾਨਗੜ੍ਹ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਕਰਨ ਅਤੇ ਪਰਿਵਾਰ ਲਈ ਅੱਗੇ ਆਉਣ ਦੀ ਅਪੀਲ ਕੀਤੀ।