ਕਿਸਾਨ ਅੰਦੋਲਨ
24ਵੇਂ ਦਿਨ ਵੀ ਜਾਰੀ ਹੈ ਕਿਸਾਨਾਂ ਦਾ ਸੰਘਰਸ਼
ਕੜਾਕੇ ਦੀ ਠੰਢ ਵਿੱਚ ਵੀ ਦਿੱਲੀ ਬਾਰਡਰ ਤੇ ਡਟੇ ਹੋਏ ਹਨ ਕਿਸਾਨ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਤੇ ਅੜੇ ਕਿਸਾਨ

ਨਵੀਂ ਦਿੱਲੀ, 19 ਦਸੰਬਰ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਿਹਾ ਕਿਸਾਨ ਅੰਦੋਲਨ ਅੱਜ 24 ਵੇਂ ਦਿਨ ਵੀ ਜਾਰੀ ਹੈ। ਕਿਸਾਨ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜਿੱਦ ਤੇ ਅੜੇ ਹੋਏ ਹਨ। ਉਹਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਵੱਧਦਾ ਜਾ ਰਿਹਾ ਹੈ। ਦਿੱਲੀ ਦੀ ਕੜਾਕੇ ਦੀ ਠੰਢ ਵਿੱਚ ਵੀ ਕਿਸਾਨ ਲਗਾਤਾਰ ਦਿੱਲੀ ਬਾਰਡਰ ਦੇ ਡਟੇ ਹੋਏ ਹਨ। ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।






















