ਕੋਵਿਡ-19 ਦੇ ਚੱਲਦੇ ਆਨਲਾਈਨ ਇੰਟਰਵਿਊ ਹੋਣਗੀਆਂ
ਅੰਮ੍ਰਿ੍ਰਤਸਰ 20 ਜੁਲਾਈ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸਤੰਬਰ ਮਹੀਨੇ ਵਿੱਚ ਰਾਜ ਪੱਧਰੀ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਸ਼੍ਰੀ ਰਣਬੀਰ ਸਿੰਘ ਮੁਧਲ ਨੇ ਦੱਸਿਆ ਕਿ ਇਨਾ ਰੋਜ਼ਗਾਰ ਮੇਲਿਆਂ ਲਈ ਪੰਜਾਬ ਭਰ ਵਿੱਚੋਂ 18 ਅਗਸਤ 2020 ਤੱਕ ਲਗਭਗ 75000ਪ੍ਰਾਇਵੇਟ ਆਸਾਮੀਆਂ ਇੱਕਠਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਤਾਂ ਜੋ 24 ਸਤੰਬਰ ਤੋਂ 30 ਸਤੰਬਰ ਤੱਕ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਉਨਾਂ ਦੱਸਿਆ ਕਿ ਇਨਾ ਆਸਾਮੀਆਂ ਦੀ ਜਾਣਕਾਰੀ ਰੋਜ਼ਗਾਰ ਵਿਭਾਗ ਦੀ ਵੈਬਸਾਇਟ www.pgrkam.com ਤੇ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਨੌਜਵਾਨ 25 ਅਗਸਤ ਤੋੰ 15ਸਤੰਬਰ 2020 ਤੱਕ ਆਪਣੇ ਆਪ ਨੂੰ ਰਜਿਸਟਰ ਕਰਵਾ ਕੇ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈ ਸਕਦੇ ਹਨ। ਵਧੀਕ ਕਮਿਸ਼ਨਰ (ਵਿਕਾਸ) ਸ਼੍ਰੀ ਰਣਬੀਰ ਸਿੰਘ ਮੁਧਲ ਨੇ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੋਵਿਡ-19ਦੀਆਂ ਗਾਇਡਲਾਇਨ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕੀਤਾ ਜਾਵੇਗਾ।ਇਸ ਤੋਂ ਇਲਾਵਾ ਇਨਾਂ ਮੇਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਆਨ-ਲਾਇਨ ਇੰਟਰਵਿਊ ਵੀ ਕਰਵਾਈਆਂ ਜਾਣਗੀਆਂ ਤਾਂ ਜੋ ਜਿਹੜੀਆਂ ਕੰਪਨੀਆਂ ਆਨ-ਲਾਇਨ ਇੰਟਰਵਿਊ ਕਰਨੀਆਂ ਚਾਹੁੰਦੀਆਂ ਹਨ ਉਨਾਂ ਨੂੰ ਵੀ ਪੂਰਾ ਸਹਿਯੋਗ ਦਿੱਤਾ ਜਾ ਸਕੇ।ਉਨਾਂ ਦੱਸਿਆ ਕਿ ਇਸ ਸਬੰਧੀ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਸ਼੍ਰੀ ਰਾਹੁਲ ਤਿਵਾਰੀ ਵਲੋ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿਗ ਰਾਹੀ ਰੋਜ਼ਗਾਰ ਮੇ ਲਿਆਂ ਬਾਰੇ ਵਿਸਥਾਰ ਪੂਰਵਕ ਚਰਚਾ ਵੀ ਕੀਤੀ ਗਈ ਹੈ।
ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਸ਼੍ਰੀ ਜਸਵੰਤ ਰਾਏ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲੇ ਨੂੰ 4500 ਆਸਾਮੀਆਂ ਇੱਕਠਾ ਕਰਨ ਅਤੇ ਲਗਭਗ 3000 ਪਲੇਸਮੈਂਟ ਦਾ ਟੀਚਾ ਦਿੱਤਾ ਗਿਆ ਹੈ। ਇਨਾਂ ਰੋਜ਼ਗਾਰ ਮੇਲਿਆਂ ਦੀ ਪੂਰੀ ਜਾਣਕਾਰੀ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ ਵੱਲੋਂ ਸਮੇਂ ਸਮੇਂ ਸਿਰ ਵੱਖ ਵੱਖ ਮਾਧਿਅਮਾਂ ਰਾਹੀਂ ਨੌਜਵਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ।