ਬਾਲੀਵੁੱਡ ਗਾਇਕ ਕੈਲਾਸ਼ ਖੇਰ ‘ਤੇ ਸੁੱਟੀ ਬੋਤਲ, ਦੋਸ਼ੀ ਗ੍ਰਿਫਤਾਰ
ਚੰਡੀਗੜ੍ਹ 30 ਜਨਵਰੀ(ਵਿਸ਼ਵ ਵਾਰਤਾ ਬਿਊਰੋ)- ਕਰਨਾਟਕ ‘ਚ ਇਕ ਸੰਗੀਤ ਸਮਾਰੋਹ ਦੌਰਾਨ ਬਾਲੀਵੁੱਡ ਦੇ ਮਸ਼ਹੂਰ ਗਾਇਕ ਕੈਲਾਸ਼ ਖੇਰ ‘ਤੇ ਇੱਕ ਵਿਅਕਤੀ ਨੇ ਬੋਤਲ ਸੁੱਟ ਦਿੱਤੀ। ਰਿਪੋਰਟਾਂ ਮੁਤਾਬਕ ਸਖ਼ਤ ਸੁਰੱਖਿਆ ਦੇ ਬਾਵਜੂਦ ਉਸ ‘ਤੇ ਹਮਲਾ ਕੀਤਾ ਗਿਆ। ਮਾਮਲੇ ਵਿੱਚ ਪੁਲੀਸ ਨੇ ਬੋਤਲ ਸੁੱਟਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧ ਵਿੱਚ ਪੁਲੀਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।