ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਪੰਜਾਬ ਪੁਲਿਸ ਹੋਈ ਸਖ਼ਤ
ਪੰਜਾਬ ਭਰ ਵਿੱਚ ਪੁਲਿਸ ਵੱਲੋਂ ਸਰਚ ਅਭਿਆਨ, ਸ਼ੱਕੀਆਂ ਦੇ ਟਿਕਾਣਿਆਂ ਤੇ ਛਾਪੇਮਾਰੀ
ਚੰਡੀਗੜ੍ਹ 21 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਪੰਜਾਬ ਵਿੱਚ ਗੈਂਗਸਟਰਵਾਦ ਅਤੇ ਨਸ਼ਿਆਂ ਤੇ ਨਕੇਲ ਕੱਸਣ ਲਈ ਅੱਜ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪੁਲਿਸ ਦੇ ਸੀਨੀਅਰ ਅਧਿਕਾਰੀ ਖੁਦ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ‘ਚ ਜਾ ਕੇ ਛਾਪੇ ਮਾਰ ਰਹੇ ਹਨ। ਇਸ ਦੇ ਨਾਲ ਹੀ ਸ਼ੱਕੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ ਅਤੇ ਜ਼ੀਰਕਪੁਰ ਵਿੱਚ ਕਿਰਾਏ ਤੇ ਰਹਿ ਰਹੇ ਲੋਕਾਂ ਦੇ ਪਛਾਣ ਪੱਤਰਾਂ ਦੀ ਜਾਂਚ ਵੀ ਕੀਤੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ ਦਿਨੀਂ ਕਈ ਅਜਿਹੇ ਕੇਸ ਸਾਹਮਣੇ ਆਏ ਸਨ ਜਿਹਨਾਂ ਵਿੱਚ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੁਹਾਲੀ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਆ ਕੇ ਰੁਕੇ ਹੋਏ ਸਨ।
ਪੁਲਿਸ ਵੱਲੋਂ ਅਲੱਗ ਅਲੱਗ ਟੀਮਾਂ ਬਣਾ ਕੇ ਅਭਿਆਨ ਚਲਾਇਆ ਜਾ ਰਿਹਾ ਹੈ।