ਜਲੰਧਰ ਜਿਮਨੀ ਚੋਣ ਨੂੰ ਲੈ ਕੇ ਭਖੀ ਸਿਆਸਤ
ਅੱਜ ਫਗਵਾੜਾ ਜਾਣਗੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ
ਪ੍ਰੈਸ ਕਾਨਫਰੰਸ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ,5ਅਪ੍ਰੈਲ(ਵਿਸ਼ਵ ਵਾਰਤਾ)- ਜਲੰਧਰ ਜਿਮਨੀ ਚੋਣ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਸਰਗਰਮ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਫਗਵਾੜਾ ਵਿਖੇ ਪਹੁੰਚਣਗੇ ਅਤੇ ਸ਼ਾਮ 4ਵਜੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਇਹ ਵੀ ਸੰਭਾਵਨਾ ਹੈ ਕਿ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਮਾਨ ਜਲੰਧਰ ਜਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਚਿਹਰੇ ਦਾ ਐਲਾਨ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਹੁਣ ਤੱਕ ਕਾਂਗਰਸ ਪਾਰਟੀ ਨੇ ਹੀ ਜਲੰਧਰ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਚਿਹਰੇ ਦਾ ਐਲਾਨ ਕੀਤਾ ਹੈ। ਪੰਜਾਬ ਦੀਆਂ ਬਾਕੀ ਪਾਰਟੀਆਂ ‘ਆਪ’, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਅਜੇ ਨਹੀਂ ਕੀਤਾ ਹੈ।
ਇਹ ਵੀ ਦੱਸਣਾ ਬਣਦਾ ਹੈ ਕਿ ਫਗਵਾੜਾ ਜਾਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਪਟਿਆਲਾ ਵਿਖੇ ਸੀ.ਐੱਮ ਦੀ ਯੋਗਸ਼ਾਲਾ ਮੁਹਿੰਮ ਦਾ ਆਗਾਜ਼ ਕਰਨਗੇ।