IPL 2023 ਵਿੱਚ ਅੱਜ ਫਿਰ ਤੋਂ ਡਬਲ ਹੈਡਰ ਮੁਕਾਬਲੇ
ਪਹਿਲਾ ਮੈਚ ਪੰਜਾਬ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ
ਜਾਣੋ, ਕਿੱਥੇ ਖੇਡਿਆ ਜਾਵੇਗਾ ਮੈਚ ਤੇ ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਸ ਸੀਜ਼ਨ ‘ਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ। ਪਹਿਲਾ ਮੈਚ ਪੰਜਾਬ ਕਿੰਗਜ਼ (ਪੀਬੀਕੇਐਸ) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਵਿਚਕਾਰ ਹੋਵੇਗਾ, ਜੋ ਕਿ ਚੰਡੀਗੜ੍ਹ ਦੇ ਪੀਸੀਏ ਆਈਐਸ ਬਿੰਦਰਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੈਚ ਦੁਪਹਿਰ 3.30 ਵਜੇ ਸ਼ੁਰੂ ਹੋਵੇਗਾ। ਇਸ ਮੈਦਾਨ ‘ਤੇ ਦੋਵਾਂ ਟੀਮਾਂ ਵਿਚਾਲੇ ਛੇ ਮੈਚ ਖੇਡੇ ਗਏ ਹਨ, ਜਿਨ੍ਹਾਂ ‘ਚ ਦੋਵੇਂ ਟੀਮਾਂ ਨੇ ਤਿੰਨ-ਤਿੰਨ ਜਿੱਤੇ ਹਨ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਪੰਜਾਬ ਕਿੰਗਜ਼: ਸ਼ਿਖਰ ਧਵਨ (ਕਪਤਾਨ), ਸੈਮ ਕੁਰਾਨ, ਮੈਥਿਊ ਸ਼ਾਰਟ, ਹਰਪ੍ਰੀਤ ਸਿੰਘ ਭਾਟੀਆ, ਸਿਕੰਦਰ ਰਜ਼ਾ, ਜਿਤੇਸ਼ ਸ਼ਰਮਾ (ਵਿਕਟਕੀਪਰ), ਸ਼ਾਹਰੁਖ ਖਾਨ, ਹਰਪ੍ਰੀਤ ਬਰਾੜ, ਕਾਗਿਸੋ ਰਬਾਡਾ, ਰਾਹੁਲ ਚਾਹਰ ਅਤੇ ਅਰਸ਼ਦੀਪ ਸਿੰਘ।
ਰਾਇਲ ਚੈਲੰਜਰਜ਼ ਬੰਗਲੌਰ: ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਮਹੀਪਾਲ ਲੋਮਰੋਰ, ਗਲੇਨ ਮੈਕਸਵੈੱਲ, ਸ਼ਾਹਬਾਜ਼ ਅਹਿਮਦ, ਦਿਨੇਸ਼ ਕਾਰਤਿਕ (ਵਿਕਟਕੀਪਰ), ਵਨਿਦੂ ਹਸਾਰੰਗਾ, ਹਰਸ਼ਲ ਪਟੇਲ, ਮੁਹੰਮਦ ਸਿਰਾਜ, ਵੇਨ ਪਾਰਨੇਲ ਅਤੇ ਵਿਜੇ ਕੁਮਾਰ ਵੈਸ਼ਾਖ।