26ਜਨਵਰੀ : ਲਾਲ ਕਿਲ੍ਹਾ ਹਿੰਸਾ ਮਾਮਲਾ
ਦਿੱਲੀ ਪੁਲਿਸ ਨੇ ਕੀਤੀ ਇੱਕ ਹੋਰ ਗ੍ਰਿਫਤਾਰੀ

ਨਵੀਂ ਦਿੱਲੀ, 28ਜੂਨ(ਵਿਸ਼ਵ ਵਾਰਤਾ)- 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਦਿੱਲੀ ਲਾਲ ਕਿਲ੍ਹੇ ਤੇ ਹੋਈ ਹਿੰਸਕ ਘਟਨਾ ਵਿੱਚ ਲੋੜੀਂਦੇ ਗੁਰਜੋਤ ਸਿੰਘ ਨੂੰ ਦਿੱਲੀ ਪੁਲਿਸ ਦੇ ਇਕ ਸਪੈਸ਼ਲ ਸੈੱਲ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਸਪੈਸ਼ਲ ਸੈੱਲ ਦੇ ਅਧਿਕਾਰੀ ਨੇ ਦੱਸਿਆ ਕਿ ਗੁਰਜੋਤ ਸਿੰਘ ਨੂੰ ਪੰਜਾਬ ਦੇ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਦੱਸ ਦੱਇਏ ਕਿ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਲਾਲ ਕਿਲ੍ਹੇ ਤੇ ਕਿਸਾਨੀ ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਵਿੱਚ ਗੁਰਜੋਤ ਸਿੰਘ ਫਰਾਰ ਚੱਲ ਰਿਹਾ ਸੀ, ਜਿਸ ਨੂੰ ਸਪੈਸ਼ਲ ਸੈੱਲ ਦੀ ਟੀਮ ਨੇ ਕਾਬੂ ਕੀਤਾ ਹੈ। ਦੋਸ਼ੀ ਮੰਨੇ ਜਾਣ ਵਾਲੇ ਗੁਰਜੋਤ ਸਿੰਘ ਤੇ ਦਿੱਲੀ ਪੁਲਿਸ ਵੱਲੋਂ 1 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਸੀ।






















