26 ਸਤੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਪੰਜਾਬ ਦੌਰੇ ‘ਤੇ
ਚੰਡੀਗੜ੍ਹ, 23 ਸਤੰਬਰ(ਵਿਸ਼ਵ ਵਾਰਤਾ) : ਕੇਂਦਰੀ ਗ੍ਰਹਿ ਮੰਤਰੀ ਜਲਦ ਹੀ ਪੰਜਾਬ ਦਾ ਦੌਰਾ ਕਰਨਗੇ। ਪੰਜਾਬ ਭਾਜਪਾ ਨੇ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਸੁਨੀਲ ਜਾਖੜ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 26 ਸਤੰਬਰ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ। ਦੌਰੇ ਦੌਰਾਨ ਅਮਿਤ ਸ਼ਾਹ ਉੱਤਰੀ ਜ਼ੋਨਲ ਮੀਟਿੰਗ ਵਿੱਚ ਵੀ ਸ਼ਾਮਲ ਹੋਣਗੇ। ਇਸ ਦੌਰੇ ਦੌਰਾਨ ਉਮੀਦ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਈ ਵੱਡਾ ਐਲਾਨ ਕਰ ਸਕਦੇ ਹਨ। ਹੁਣ ਦੇਖਣਾ ਇਹ ਹੈ ਕਿ ਅਮਿਤ ਸ਼ਾਹ ਦਾ ਇਹ ਦੌਰਾ ਪੰਜਾਬ ਦੇ ਲੋਕਾਂ ਲਈ ਕਿੰਨਾ ਲਾਹੇਵੰਦ ਸਾਬਤ ਹੁੰਦਾ ਹੈ।