ਚੰਡੀਗੜ੍ਹ, 25 ਅਪ੍ਰੈਲ: ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਮਿਤੀ 27 ਅਤੇ 28 ਅਪੈ੍ਰਲ, 2019 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ 22 ਅਪੈ੍ਰਲ, 2019 (ਸੋਮਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਹੀ ਸ਼ੁਰੂ ਗਈ ਸੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 29 ਅਪ੍ਰੈਲ, 2019 (ਸੋਮਵਾਰ) ਹੈ।
ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਕਿ ਮਿਤੀ 27 ਅਪ੍ਰੈਲ, 2019 ਜੋ ਕਿ ਮਹੀਨੇ ਦਾ ਚੌਥਾ ਸ਼ਨੀਵਾਰ ਹੈ ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ। ਮਿਤੀ 28 ਅਪ੍ਰੈਲ, 2019 ਜੋ ਕਿ ਐਤਵਾਰ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ - ਰਣਧੀਰ ਸਿੰਘ ਬੈਣੀਵਾਲ ਚੰਡੀਗੜ੍ਹ,...