ਅੱਜ ਦੇਸ਼ ਮਨਾ ਰਿਹਾ ਹੈ 77ਵਾਂ ਸੁਤੰਤਰਤਾ ਦਿਵਸ
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਸੁਤੰਤਰਤਾ ਦਿਵਸ ਤੇ ਦਿੱਤੀਆਂ ਸ਼ੁੱਭਕਾਮਨਾਵਾਂ
ਲਾਲ ਕਿਲੇ ‘ਤੇ 10ਵੀਂ ਵਾਰ ਲਹਿਰਾਇਆ ਤਿਰੰਗਾ
ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ) ਦੇਸ਼ ਅੱਜ 77ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲੇ ‘ਤੇ 10ਵੀਂ ਵਾਰ ਤਿਰੰਗਾ ਲਹਿਰਾਇਆ ਹੈ।
ਇਸ ਦੌਰਾਨ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 77ਵੇਂ ਸੁਤੰਤਰਤਾ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, “ਤੁਹਾਨੂੰ ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ। ਆਓ, ਇਸ ਇਤਿਹਾਸਕ ਮੌਕੇ ‘ਤੇ ਅੰਮ੍ਰਿਤਕਾਲ ਵਿੱਚ ਵਿਕਸਤ ਭਾਰਤ ਦੇ ਸੰਕਲਪ ਨੂੰ ਮਜ਼ਬੂਤ ਕਰੀਏ। ਜੈ ਹਿੰਦ! “
https://twitter.com/narendramodi/status/1691246283095494656?s=20