ਭਾਰਤ ਬਨਾਮ ਆਸਟ੍ਰੇਲੀਆ ਵਨਡੇ ਸੀਰੀਜ਼ – ਪਹਿਲਾ ਮੁਕਾਬਲਾ ਜਾਰੀ
ਆਸਟ੍ਰੇਲੀਆ ਨੇ ਭਾਰਤ ਨੂੰ ਦਿੱਤਾ 277 ਦੌੜਾਂ ਦਾ ਟੀਚਾ
ਜਾਣੋ, ਮੈਚ ਦਾ ਪੂਰਾ ਹਾਲ
ਚੰਡੀਗੜ੍ਹ,22ਸਤੰਬਰ(ਨਵਜੋਤ ਕੌਰ ਪਨੂੰਆਂ)- ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਮੁਹਾਲੀ ਦੇ ਆਈਐਸ ਬਿੰਦਰਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆਈ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ ਜਿੱਤ ਲਈ 277 ਦੌੜਾਂ ਦਾ ਟੀਚਾ ਦਿੱਤਾ ਹੈ। ਜਵਾਬ ‘ਚ ਟੀਮ ਇੰਡੀਆ ਨੇ 4 ਓਵਰਾਂ ‘ਚ ਬਿਨਾਂ ਕਿਸੇ ਨੁਕਸਾਨ ਦੇ 31 ਦੌੜਾਂ ਬਣਾ ਲਈਆਂ ਹਨ। ਸ਼ੁਭਮਨ ਗਿੱਲ ਅਤੇ ਰਿਤੂਰਾਜ ਗਾਇਕਵਾੜ ਕ੍ਰੀਜ਼ ‘ਤੇ ਹਨ।