280 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਨਵਾਂਸ਼ਹਿਰ, 7 ਅਕਤੂਬਰ(ਵਿਸ਼ਵ ਵਾਰਤਾ)-ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਵਿੱਢੀ ਗਈ ਕਾਰਵਾਈ ਨੂੰ ਜਾਰੀ ਰੱਖਦਿਆਂ ਬੰਗਾ ਅਤੇ ਬਹਿਰਾਮ ਇਲਾਕਿਆਂ ਵਿਚ 280 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਸੀ. ਆਈ. ਏ ਸਟਾਫ ਨਵਾਂਸ਼ਹਿਰ ਵੱਲੋਂ ਕਮਲਜੀਤ ਰਾਮ ਪੁੱਤਰ ਸਤਨਾਮ ਰਾਮ ਵਾਸੀ ਗੰਨਾ, ਜ਼ਿਲਾ ਜਲੰਧਰ ਨੂੰ 270 ਗ੍ਰਾਮ ਹੈਰੋਇਨ, ਇਕ ਮੋਬਾਇਲ ਫੋਨ ਅਤੇ ਆਲਟੋ ਕਾਰ ਸਮੇਤ ਕਾਬੂ ਕਰਕੇ ਉਸ ਖਿਲਾਫ਼ ਥਾਣਾ ਸਦਰ ਬੰਗਾ ਵਿਖੇ ਐਨ. ਡੀ. ਪੀ. ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸੇ ਤਰਾਂ ਥਾਣਾ ਬਹਿਰਾਮ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਸਮੇਤ ਵਿਜੇ ਕੁਮਾਰ ਪੁੱਤਰ ਕਿਸ਼ਨ ਲਾਲ ਵਾਸੀ ਗੜਸ਼ੰਕਰ ਰੋਡ, ਨਵਾਂਸ਼ਹਿਰ ਨੂੰ ਗਿ੍ਰਫ਼ਤਾਰ ਕਰਕੇ ਉਸ ਖਿਲਾਫ਼ ਥਾਣਾ ਬਹਿਰਾਮ ਵਿਖੇ ਐਨ. ਡੀ. ਪੀ. ਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਇਸੇ ਤਰਾਂ ਕਾਰਵਾਈ ਜਾਰੀ ਰਹੇਗੀ ਅਤੇ ਇਸ ਸਬੰਧੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ।