• Latest
  • Trending
29 ਅਗਸਤ ਨੂੰ ਸ਼ੁਰੂ ਹੋਵੇਗਾ ਪੰਜਾਬ ਖੇਡ ਮੇਲਾ;ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ

29 ਅਗਸਤ ਨੂੰ ਸ਼ੁਰੂ ਹੋਵੇਗਾ ਪੰਜਾਬ ਖੇਡ ਮੇਲਾ;ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ

4 years ago
ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

4 minutes ago
ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

29 minutes ago
ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ

ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ

29 minutes ago
ਤ੍ਰਿਪੁਰਾ: BSF ਜਵਾਨਾਂ ‘ਤੇ ਹਮਲੇ ਤੋਂ ਬਾਅਦ 50 ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਏ ਗਏ; 24 ਗ੍ਰਿਫ਼ਤਾਰ

ਤ੍ਰਿਪੁਰਾ: BSF ਜਵਾਨਾਂ ‘ਤੇ ਹਮਲੇ ਤੋਂ ਬਾਅਦ 50 ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਏ ਗਏ; 24 ਗ੍ਰਿਫ਼ਤਾਰ

32 minutes ago
ਦਸੰਬਰ ‘ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਦਸੰਬਰ ‘ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

36 minutes ago
ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Ludhiana ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਟੱਕਰ ਨਾਲ ਟੈਂਪੂ ‘ਚ ਸਵਾਰ 3 ਲੋਕਾਂ ਦੀ ਮੌਤ

Ludhiana ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਟੱਕਰ ਨਾਲ ਟੈਂਪੂ ‘ਚ ਸਵਾਰ 3 ਲੋਕਾਂ ਦੀ ਮੌਤ

2 hours ago
USA : ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

USA : ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

2 hours ago
Ind Vs NZ 2nd Test: ਮੈਚ ਦੌਰਾਨ ਆਕਾਸ਼ ਦੀਪ ਦੇ ਸਿਰ ਵਿੱਚ ਲੱਗੀ ਸੱਟ

Ind Vs NZ 2nd Test: ਮੈਚ ਦੌਰਾਨ ਆਕਾਸ਼ ਦੀਪ ਦੇ ਸਿਰ ਵਿੱਚ ਲੱਗੀ ਸੱਟ

3 hours ago
Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

3 hours ago
Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

4 hours ago
Hindi News
English News
Sunday, November 29, 2026
No Result
View All Result
26 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

29 ਅਗਸਤ ਨੂੰ ਸ਼ੁਰੂ ਹੋਵੇਗਾ ਪੰਜਾਬ ਖੇਡ ਮੇਲਾ;ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ

August 9, 2022
in ADMINISTRATION, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਡਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਮਨੋਰੰਜਨ, ਰਾਸ਼ਟਰੀ
29 ਅਗਸਤ ਨੂੰ ਸ਼ੁਰੂ ਹੋਵੇਗਾ ਪੰਜਾਬ ਖੇਡ ਮੇਲਾ;ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ

29 ਅਗਸਤ ਨੂੰ ਸ਼ੁਰੂ ਹੋਵੇਗਾ ਪੰਜਾਬ ਖੇਡ ਮੇਲਾ;ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ

ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ)-ਪੰਜਾਬ ਵਿੱਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ ਵਿੱਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵੱਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ। ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਵਾਲੇ ਦਿਨ ਕੌਮੀ ਖੇਡ ਦਿਵਸ ਮੌਕੇ ਰੰਗਾਰੰਗ ਉਦਘਾਟਨੀ ਸਮਾਰੋਹ ਨਾਲ ਇਹ ਖੇਡ ਮੇਲਾ ਸ਼ੁਰੂ ਹੋਵੇਗਾ।

ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਇਸ ਮੌਕੇ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।

ਖੇਡ ਮੰਤਰੀ ਮੀਤ ਹੇਅਰ ਨੇ ਆਖਿਆ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦਾ ਮਾਹੌਲ ਪੈਦਾ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨਾਂ ਰਾਸ਼ਟਰਮੰਡਲ ਖੇਡਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਖੇਡ ਦਲ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਤਮਗਾ ਜੇਤੂ 18 ਖਿਡਾਰੀਆਂ ਲਈ ਨਗਦ ਇਨਾਮ ਦਾ ਵੀ ਐਲਾਨ ਕੀਤਾ ਗਿਆ ਹੈ। ਪੰਜਾਬ ਦੇ 18 ਖਿਡਾਰੀਆਂ ਨੇ 3 ਚਾਂਦੀ ਤੇ 4 ਕਾਂਸੀ ਦੇ ਤਮਗੇ ਜਿੱਤੇ। ਚਾਂਦੀ ਦਾ ਤਮਗਾ ਜੇਤੂ ਨੂੰ 50 ਲੱਖ ਰੁਪਏ ਤੇ ਕਾਂਸੀ ਦਾ ਤਮਗਾ ਜੇਤੂ ਨੂੰ 40 ਲੱਖ ਰੁਪਏ ਮਿਲਣਗੇ।

ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਪੁਰਸ਼ ਹਾਕੀ ਟੀਮ ਵਿੱਚ ਪੰਜਾਬ ਦੇ 11 ਖਿਡਾਰੀ ਕਪਤਾਨ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਅਕਾਸ਼ਦੀਪ ਸਿੰਘ, ਗੁਰਜੰਟ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਹਾਰਦਿਕ ਸਿੰਘ, ਕ੍ਰਿਸ਼ਨ ਪਾਠਕ, ਜਰਮਨਪ੍ਰੀਤ ਸਿੰਘ ਤੇ ਮਨਦੀਪ ਸਿੰਘ ਸ਼ਾਮਲ ਸਨ। ਚਾਂਦੀ ਦਾ ਤਮਗਾ ਜਿੱਤਣ ਵਾਲੀ ਮਹਿਲਾ ਕ੍ਰਿਕਟ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਕੌਰ ਤੇ ਤਾਨੀਆ ਭਾਟੀਆ ਪੰਜਾਬ ਤੋਂ ਸਨ। ਮਹਿਲਾ ਹਾਕੀ ਵਿੱਚ ਗੁਰਜੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ ਹੈ। ਵੇਟਲਿਫਟਿੰਗ ਵਿੱਚ ਪੰਜਾਬ ਦੇ ਵਿਕਾਸ ਠਾਕੁਰ ਨੇ ਚਾਂਦੀ ਅਤੇ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੇ ਕਾਂਸੀ ਦੇ ਤਮਗੇ ਜਿੱਤੇ।

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਇਸ ਖੇਡ ਮਹਾਂਕੁੰਭ ਵਿੱਚ ਗਰੇਡਸ਼ਨ ਸੂਚੀ ਵਾਲੀਆਂ ਮਾਨਤਾ ਪ੍ਰਾਪਤ ਖੇਡਾਂ ਵਿੱਚ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ 4 ਲੱਖ ਤੋਂ ਵੱਧ ਖਿਡਾਰੀ ਹਿੱਸਾ ਲੈਣਗੇ। ਇਹ ਖੇਡ ਮੇਲਾ ਦੋ ਮਹੀਨੇ ਤੱਕ ਚੱਲੇਗਾ। ਇਸ ਸਬੰਧੀ ਹਿੱਸਾ ਲੈਣ ਦੇ ਇਛੁੱਕ ਖਿਡਾਰੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਜਿਹੜੀ 11 ਅਗਸਤ ਤੋਂ 25 ਅਗਸਤ ਤੱਕ ਚੱਲੇਗੀ।
ਖੇਡ ਮੇਲੇ ਵਿੱਚ ਪੈਰਾ ਸਪੋਰਟਸ ਵਾਲੇ ਖਿਡਾਰੀ ਲਈ ਵੀ ਮੁਕਾਬਲੇ ਹੋਣਗੇ। ਰਾਜ ਪੱਧਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਾ ਜੇਤੂਆਂ ਨੂੰ 10 ਹਜ਼ਾਰ ਰੁਪਏ, 7 ਹਜ਼ਾਰ ਰੁਪਏ ਤੇ 5 ਹਜ਼ਾਰ ਰੁਪਏ ਅਤੇ ਸਰਟੀਫਿਕੇਟ ਮਿਲਣਗੇ। ਕੁੱਲ 6 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ। ਸਾਰੇ ਜੇਤੂ ਖਿਡਾਰੀ ਸੂਬੇ ਦੀ ਗਰੇਡਸ਼ਨ ਨੀਤੀ ਵਿੱਚ ਕਵਰ ਹੋਣਗੇ। ਖੇਡ ਮੇਲੇ ਦੌਰਾਨ ਜੇਤੂਆਂ ਤੋਂ ਇਲਾਵਾ ਹੋਰਨਾਂ ਖਿਡਾਰੀਆਂ ਵਿੱਚੋਂ ਵੀ ਡੋਪ ਟੈਸਟ ਕੀਤੇ ਜਾਣਗੇ।

ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖਿਡਾਰੀਆਂ ਵਿੱਚ ਹੁਨਰ ਤੇ ਸਮਰੱਥਾ ਦੀ ਘਾਟ ਨਹੀਂ, ਲੋੜ ਹੈ ਸਿਰਫ ਇਸ ਦੀ ਸ਼ਨਾਖਤ ਕਰਕੇ ਸ਼ਿੰਗਾਰਨ ਦੀ। ਇਸ ਖੇਡ ਮੇਲੇ ਵਿੱਚ ਪੰਜਾਬ ਦਾ ਹਰ ਪਿੰਡ ਤੇ ਸ਼ਹਿਰ ਕਵਰ ਹੋਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ)  ਦੇਸ਼ ਦੇ ਲਗਭਗ ਅੱਧੇ ਹਿੱਸੇ ਵਿੱਚ ਸੋਕੇ ਵਰਗੇ ਹਾਲਾਤ ਬਣੇ ਹੋਏ ਹਨ। ਆਈ.ਆਈ.ਟੀ. ਗਾਂਧੀਨਗਰ (IIT...

ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

by Navjot
November 29, 2026
0

ਪੁਣੇ, 29 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਪੁਣੇ ਦੇ ਖੜਕਵਾਸਲਾ ਸਥਿਤ ਨੈਸ਼ਨਲ ਡਿਫੈਂਸ ਅਕੈਡਮੀ...

ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ

ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ

by Navjot
November 29, 2026
0

ਖਗੜੀਆ, 29 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਪੁਲਿਸ ਨੇ ਖਗੜੀਆ ਜ਼ਿਲ੍ਹੇ ਵਿੱਚ ਹੋਏ ਇੱਕ ਮੁਕਾਬਲੇ ਤੋਂ ਬਾਅਦ ਮਿਥਿਲੇਸ਼ ਮਹਤੋ ਨਾਮਕ...

ਤ੍ਰਿਪੁਰਾ: BSF ਜਵਾਨਾਂ ‘ਤੇ ਹਮਲੇ ਤੋਂ ਬਾਅਦ 50 ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਏ ਗਏ; 24 ਗ੍ਰਿਫ਼ਤਾਰ

ਤ੍ਰਿਪੁਰਾ: BSF ਜਵਾਨਾਂ ‘ਤੇ ਹਮਲੇ ਤੋਂ ਬਾਅਦ 50 ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਏ ਗਏ; 24 ਗ੍ਰਿਫ਼ਤਾਰ

by Navjot
November 29, 2026
0

ਅਗਰਤਲਾ, 29 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਤ੍ਰਿਪੁਰਾ ਦੇ ਸਿਪਾਹੀਜਾਲਾ ਜ਼ਿਲ੍ਹੇ ਵਿੱਚ ਬਾਰਡਰ ਸਕਿਓਰਿਟੀ ਫੋਰਸ (BSF)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

by Navjot
November 29, 2026
0

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ)  ਦੇਸ਼ ਦੇ ਲਗਭਗ ਅੱਧੇ ਹਿੱਸੇ ਵਿੱਚ ਸੋਕੇ ਵਰਗੇ ਹਾਲਾਤ ਬਣੇ ਹੋਏ ਹਨ। ਆਈ.ਆਈ.ਟੀ. ਗਾਂਧੀਨਗਰ (IIT...

Most Popular

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
2 weeks ago
0

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ - ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 