ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ
29 ਮਾਰਚ ਨੂੰ ਸੰਸਦ ਵੱਲ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਦੇ ਫੈਸਲੇ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਲਿਆ ਵਾਪਸ
ਪ੍ਰਧਾਨ ਮੰਤਰੀ ਮੋਦੀ ਦੇ ਫੈਸਲੇ ਦਾ ਕਿਸਾਨ ਆਗੂਆਂ ਨੇ ਕੀਤਾ ਸਨਮਾਨ
kisan
ਚੰਡੀਗੜ੍ਹ, 27 ਨਵੰਬਰ(ਵਿਸ਼ਵ ਵਾਰਤਾ)- ਕਿਸਾਨ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਦਾ ਸਨਮਾਨ ਕਰਦੇ ਹੋਏ, 29 ਮਾਰਚ ਨੂੰ ਸੰਸਦ ਵੱਲ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਨੂੰ ਮੁਲਤਵੀ ਕਰ ਦਿੱਤਾ ਹੈ। ਹੁਣ ਸੋਮਵਾਰ ਨੂੰ ਕਿਸਾਨਾਂ ਦਾ ਸੰਸਦ ਕੂਚ ਨਹੀਂ ਹੋਵੇਗਾ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਕੀਤਾ ਸੀ ਕਿ 29 ਨਵੰਬਰ ਨੂੰ ਹੋਣ ਵਾਲੇ ਸਰਦ ਰੁੱਤ ਇਜਲਾਸ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿਲ ਪੇਸ਼ ਕੀਤਾ ਜਾਵੇਗਾ।
ਕਿਸਾਨ ਆਗੂਆਂ ਨੇ ਇਹ ਸਪਸ਼ਟ ਕੀਤਾ ਕਿ ਅਸੀਂ 4 ਦਸੰਬਰ ਤੱਕ ਇੰਤਜ਼ਾਰ ਕਰਾਂਗੇ, ਫਿਰ 4 ਤਰੀਕ ਨੂੰ ਸੰਯੁਕਤ ਕਿਸਾਨ ਮੋਰਚਾ ਦੁਬਾਰਾ ਇੱਕ ਮੀਟਿੰਗ ਕਰੇਗਾ ,ਜਿਸ ਤੋਂ ਬਾਅਦ ਅੰਦੋਲਨ ਦੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਿਸ ਲੈਣ ਤੋਂ ਬਿਨਾਂ ਅੰਦੋਲਨ ਖਤਮ ਨਹੀਂ ਹੋਵੇਗਾ।






















