ਕਿਸਾਨ ਅੰਦੋਲਨ 2.0
ਕਿਸਾਨ ਲਗਾਤਾਰ ਛੇ ਦਿਨ ਤੋਂ ਡਟੇ ਹੋਏ ਹਨ ਪੰਜਾਬ-ਹਰਿਆਣਾ ਸਰਹੱਦ ‘ਤੇ
ਅੱਜ ਚੰਡੀਗੜ੍ਹ ‘ਚ ਕੇਂਦਰ ਨਾਲ ਮੀਟਿੰਗ ਕਰਨਗੇ ਕਿਸਾਨ ਆਗੂ
ਪਹਿਲਾਂ ਕੀਤੀਆਂ ਤਿੰਨ ਮੀਟਿੰਗਾਂ ਰਹੀਆਂ ਹਨ ਬੇਸਿੱਟਾ
ਚੰਡੀਗੜ੍ਹ,18ਫਰਵਰੀ(ਵਿਸ਼ਵ ਵਾਰਤਾ)- 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦਾ ਅੱਜ ਐਤਵਾਰ ਨੂੰ ਛੇਵਾਂ ਦਿਨ ਹੈ। ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਡਟੇ ਹੋਏ ਹਨ। ਇਸ ਅੰਦੋਲਨ ਦੌਰਾਨ ਹੁਣ ਤੱਕ ਇੱਕ ਕਿਸਾਨ ਅਤੇ ਸਬ ਇੰਸਪੈਕਟਰ ਦੀ ਦਿਲ ਦਾ ਦੌਰਾ ਪੈਣ ਨਾਲ ਹੋ ਚੁੱਕੀ ਹੈ। ਅੱਜ ਸ਼ਾਮ ਨੂੰ ਚੰਡੀਗੜ੍ਹ ਵਿੱਚ ਕੇਂਦਰ ਤੇ ਕਿਸਾਨਾਂ ਦੀ ਮੀਟਿੰਗ ਹੋਵੇਗੀ। ਦੱਸਣਯੋਗ ਹੈ ਕਿ ਇਹ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਣ ਵਾਲੀ ਚੌਥੀ ਮੀਟਿੰਗ ਹੈ, ਇਸ ਤੋਂ ਪਹਿਲਾਂ ਹੋਈਆਂ 3 ਮੀਟਿੰਗਾਂ ਬੇਸਿੱਟਾ ਰਹੀਆਂ ਹਨ।
ਹਰਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ (ਚੜੂਨੀ ਗਰੁੱਪ) ਨੇ ਦੁਪਹਿਰ ਨੂੰ ਕੁਰੂਕਸ਼ੇਤਰ ਵਿੱਚ ਕਿਸਾਨ-ਖਾਪ ਪੰਚਾਇਤ ਬੁਲਾਈ ਹੈ। ਇੱਥੋਂ ਹੀ ਹਰਿਆਣਾ ਵਿੱਚ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਾਵੇਗਾ। 19 ਫਰਵਰੀ ਦੀ ਅੱਧੀ ਰਾਤ 12 ਤੱਕ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਸ਼ਾਮਲ ਹਨ।