30 ਕਿਸਾਨ ਜੱਥੇਬੰਦੀਆਂ ਦਾ ਵੱਡਾ ਫੈਸਲਾ
ਸੰਘਰਸ਼ ਪਹਿਲਾਂ ਦੀ ਤਰ੍ਹਾਂ ਜਾਰੀ ਰੱਖਿਆ ਜਾਵੇਗਾ : ਕਿਸਾਨ ਜੱਥੇਬੰਦੀ
ਚੰਡੀਗੜ੍ਹ,18 ਨਵੰਬਰ ( ਵਿਸ਼ਵ ਵਾਰਤਾ) ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿੱਚ ਲਗਾਤਾਰ ਸੰਘਰਸ਼ ਜਾਰੀ ਹੈ। ਅੱਜ ਚੰਡੀਗੜ੍ਹ ਵਿੱਚ ਹੋਈ ਬੈਠਕ ਵਿੱਚ ਕਿਸਾਨ ਜੱਥੇਬੰਦੀਆਂ ਨੇ ਫੈਸਲਾ ਲਿਆ ਹੈ ਕਿ ਸੰਘਰਸ਼ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ। ਦਿੱਲੀ ਵਿੱਚ ਕਿੰਨੇ ਦਿਨਾਂ ਤੱਕ ਧਰਨਾ ਹੋਵੇਗਾ ਉਹ ਇਹ ਨਹੀਂ ਦੱਸਣਗੇ। ਕਿਸਾਨ ਜੱਥੇਬੰਦੀਆਂ ਨੇ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਏਦਾਂ ਹੀ ਡਰਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨ ਜੱਥੇਬੰਦੀਆਂ ਨੇ ਹਰਿਆਣਾ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਸਾਡੇ ਨਾਲ ਪੰਗਾ ਨਾ ਲਵੇ। ਉਥੇ ਹੀ ਕਿਸਾਨ ਜੱਥੇਬੰਦੀਆਂ ਨੇ ਕਿਹਾ ਹੈ ਕਿ ਦਿੱਲੀ ਪ੍ਰਸ਼ਾਸ਼ਨ ਉਹਨਾਂ ਨੂੰ ਮਨਜ਼ੂਰੀ ਦੇਵੇ ਜਾਂ ਨਾ ਪਰ ਉਹ ਦਿੱਲੀ ਜ਼ਰੂਰ ਜਾਣਗੇ।