ਆਸਟ੍ਰੇਲੀਆ – ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ
ਚੰਡੀਗੜ੍ਹ, 6ਅਪ੍ਰੈਲ(ਵਿਸ਼ਵ ਵਾਰਤਾ)- ਕਪੂਰਥਲਾ ਦੇ ਭੁਲੱਥ ਇਲਾਕੇ ਦੇ ਇੱਕ ਪੰਜਾਬੀ ਵਿਅਕਤੀ ਦੀ ਆਸਟ੍ਰੇਲੀਆ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ 40 ਸਾਲਾ ਯਾਦਵਿੰਦਰ ਸਿੰਘ ਵਾਸੀ ਪਿੰਡ ਭਟਨੂਰਾ ਕਲਾਂ ਵਜੋਂ ਹੋਈ ਹੈ। ਮ੍ਰਿਤਕ ਵਿਅਕਤੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਯਾਦਵਿੰਦਰ ਸਿੰਘ ਭੱਟੀ ਆਸਟ੍ਰੇਲੀਆ ਦੇ ਮਿਲਟਨ ਵਿਕਟੋਰੀਆ ਵਿੱਚ ਰਹਿੰਦਾ ਸੀ। ਉਹ ਉਥੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ‘ਚ ਉਸਦਾ ਟਰਾਲਾ ਇਕ ਹੋਰ ਟਰਾਲੇ ਨਾਲ ਟਕਰਾ ਗਿਆ। ਸੜਕ ਹਾਦਸੇ ਤੋਂ ਬਾਅਦ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਯਾਦਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।