31 ਮਈ ਨੂੰ ਭਾਰਤ ਆਉਣਗੇ ਨੇਪਾਲ ਦੇ ਪ੍ਰਧਾਨ ਮੰਤਰੀ
ਚੰਡੀਗੜ੍ਹ,29ਮਈ(ਵਿਸ਼ਵ ਵਾਰਤਾ)-ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕੁਮਾਰ ਦਹਿਲ ਉਰਫ਼ ਪ੍ਰਚੰਡ 31 ਮਈ ਤੋਂ 3 ਜੂਨ ਤੱਕ ਭਾਰਤ ਦੌਰੇ ‘ਤੇ ਹੋਣਗੇ। ਪਿਛਲੇ ਸਾਲ ਦਸੰਬਰ ‘ਚ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪ੍ਰਚੰਡ ਦੀ ਭਾਰਤ ਦੀ ਇਹ ਪਹਿਲੀ ਅਧਿਕਾਰਤ ਯਾਤਰਾ ਹੈ। ਇਸ ਮੌਕੇ ਤੇ ਪ੍ਰਚੰਡ ਦੇ ਨਾਲ ਉਨ੍ਹਾਂ ਦੀ ਧੀ ਗੰਗਾ ਵੀ ਭਾਰਤ ਆ ਰਹੀ ਹੈ। ਇਸ ਤੋਂ ਇਲਾਵਾ ਇਸ ਦੌਰੇ ‘ਤੇ ਕਰੀਬ 50 ਲੋਕ ਵੀ ਉਨ੍ਹਾਂ ਦੇ ਨਾਲ ਹੋਣਗੇ। ਇਨ੍ਹਾਂ ਵਿੱਚ ਮੰਤਰੀਆਂ ਤੋਂ ਇਲਾਵਾ ਅਧਿਕਾਰੀ ਤੇ ਪੱਤਰਕਾਰ ਵੀ ਸ਼ਾਮਲ ਹਨ। ਦੋਵਾਂ ਦੇਸ਼ਾਂ ਵਿਚਾਲੇ ਸਰਹੱਦ ਨਾਲ ਜੁੜੇ ਮੁੱਦਿਆਂ ‘ਤੇ ਵੀ ਗੱਲਬਾਤ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਨੇ ਪ੍ਰਚੰਡ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਸੀ।