• Latest
  • Trending
31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ

31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ

4 years ago
SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ

SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ

15 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

50 minutes ago
Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ

56 minutes ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

1 hour ago
PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ

PM Modi ਅੱਜ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ

1 hour ago
Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ

1 hour ago
Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

Cricket: ਪਹਿਲੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਨਿਊਜ਼ੀਲੈਂਡ ਦੀ ਟੀਮ ਹੋਈ ਆਲ-ਆਊਟ

1 hour ago
Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 November 2026 | Ang 696 I ਅੱਜ ਦਾ ਹੁਕਮਨਾਮਾ

3 hours ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

11 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

12 hours ago
Hindi News
English News
Friday, November 20, 2026
No Result
View All Result
13 °c
Chandigarh
19 ° Sat
20 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ

May 19, 2023
in ਖਬਰਾਂ, ਚੰਡੀਗੜ੍ਹ, ਪੰਜਾਬ
31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ

*31 ਮਈ ਤੱਕ ਸਰਕਾਰੀ ਜ਼ਮੀਨ ਖੁਦ ਛੱਡਣ ਵਾਲਿਆਂ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ : ਕੁਲਦੀਪ ਸਿੰਘ ਧਾਲੀਵਾਲ*

– 10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ

ਚੰਡੀਗੜ੍ਹ, 19 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਜਿਨ੍ਹਾਂ ਲੋਕਾਂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਜੇਕਰ ਉਹ 31 ਮਈ ਤੱਕ ਖੁਦ ਜ਼ਮੀਨ ਤੋਂ ਆਪਣਾ ਕਬਜ਼ਾ ਛੱਡੇ ਦੇਵੇਗਾ ਤਾਂ ਉਸ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਸਥਾਨਕ ਪੰਜਾਬ ਭਵਨ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨਾਂ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਜਿਨ੍ਹਾਂ ਰਸੂਖਵਾਨ ਲੋਕਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ।
ਧਾਲੀਵਾਲ ਨੇ ਕਿਹਾ ਕਿ ਜਿਹੜੇ ਲੋਕ 31 ਮਈ ਤੱਕ ਕਬਜ਼ਾ ਨਹੀਂ ਛੱਡਣਗੇ ਉਨ੍ਹਾਂ ਖਿਲਾਫ 1 ਜੂਨ ਤੋਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਗੱਲ ‘ਤੇ ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਕਈ ਲੋਕਾਂ ਨੇ ਸਰਕਾਰੀ ਜ਼ਮੀਨਾਂ ‘ਤੇ 30-30 ਸਾਲ ਤੋਂ ਕਬਜ਼ਾ ਕੀਤਾ ਹੋਇਆ ਹੈ ਅਤੇ ਅਜਿਹੇ ਲੋਕ ਜੇਕਰ ਹਾਲੇ ਵੀ ਮੁੱਖ ਮੰਤਰੀ ਦੀ ਅਪੀਲ ਤੋਂ ਬਾਅਦ ਕਬਜ਼ੇ ਨਹੀਂ ਛੱਡਣਗੇ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਲਈ ਸੂਬਾ ਸਰਕਾਰ ਮਜ਼ਬੂਰ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਸਾਲ 10 ਜੂਨ ਤੱਕ 6000 ਏਕੜ ਜ਼ਮੀਨ ਖਾਲੀ ਕਰਵਾਉਣ ਦਾ ਟੀਚਾ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ 9030 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਸੀ ਜਿਸ ਦੀ ਔਸਤਨ ਬਾਜ਼ਾਰੀ ਕੀਮਤ 2709 ਕਰੋੜ ਰੁਪਏ ਦੇ ਕਰੀਬ ਬਣਦੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਉਪ ਚੋਣ ਹੋਣ ਕਰਕੇ ਹਾਲੇ 4-5 ਦਿਨ ਪਹਿਲਾਂ ਹੀ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਤਹਿਤ ਹੁਣ ਤੱਕ 189 ਏਕੜ ਜ਼ਮੀਨ ਦਾ ਕਬਜ਼ਾ ਖੁਦ ਲੋਕਾਂ ਨੇ ਛੱਡ ਦਿੱਤਾ ਹੈ।
ਉਨ੍ਹਾਂ ਬਾਕੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਖੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆਂ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਕਿਸੇ ਦੀ ਜੱਦੀ ਜਾਇਦਾਦ ਨਹੀਂ ਹੈ ਬਲਕਿ ਇਹ ਸਾਰੇ ਪੰਜਾਬ ਦੀ ਸਾਂਝੀ ਜ਼ਮੀਨ ਹੈ ਅਤੇ ਇਸ ਜ਼ਮੀਨ ਤੋਂ ਹੁੰਦੀ ਆਮਦਨ ਸਾਰੇ ਸੂਬਾ ਵਾਸੀਆਂ ਲਈ ਖਰਚ ਕੀਤੀ ਜਾਣੀ ਹੈ। ਧਾਲੀਵਾਲ ਨੇ ਕਿਹਾ ਕਿ ਪਿਛਲੇ ਸਾਲ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਉੱਤੇ 3396 ਏਕੜ ਜ਼ਮੀਨ ਲੋਕਾਂ ਨੇ ਖੁਦ ਛੱਡ ਦਿੱਤੀ ਸੀ।
ਧਾਲੀਵਾਲ ਨੇ ਇਕ ਗੱਲ ਸਪੱਸ਼ਟ ਕੀਤੀ ਕਿ ਇਸ ਮੁਹਿੰਮ ਦੌਰਾਨ ਕਿਸੇ ਦੇ ਘਰ ਨੂੰ ਢਾਹਿਆ ਨਹੀਂ ਜਾਵੇਗਾ ਪਰ ਅਜਿਹੇ ਕਾਬਜ਼ਕਾਰਾਂ ਨੂੰ ਬੇਨਤੀ ਕੀਤੀ ਜਾਵੇਗੀ ਕਿ ਉਹ ਕਾਨੂੰਨ ਅਨੁਸਾਰ ਇਸ ਦਾ ਨਿਪਟਾਰਾ ਕਰਨ। ਉਨ੍ਹਾਂ ਸਭਨਾਂ ਨੂੰ ਇਹ ਬੇਨਤੀ ਵੀ ਕੀਤੀ ਹੈ ਕਿ ਪੰਜਾਬ ਦੀ ਭਲਾਈ ਲਈ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਾਜਾਇਜ਼ ਕਾਬਜ਼ਕਾਰ ਖੁਦ ਅੱਗੇ ਆ ਕੇ ਇਹ ਜ਼ਮੀਨਾਂ ਪੰਜਾਬ ਸਰਕਾਰ ਦੇ ਹਵਾਲੇ ਕਰਨ।
———

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ

SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ

by Ranjit Singh
November 20, 2026
0

SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) :...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 20, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20 ਨਵੰਬਰ...

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ

by Ranjit Singh
November 20, 2026
0

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ ਮੋਹਾਲੀ, 20 ਨਵੰਬਰ (ਵਿਸ਼ਵ ਵਾਰਤਾ)...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 20, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 "ਖੁਸ਼ੀ" ਇੱਕ "ਭਰਮ" ਹੈ, ਜਿਸਦੀ ਹਰ ਕੋਈ ਭਾਲ ਕਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ

SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ

by Ranjit Singh
November 20, 2026
0

SGPC ਚੋਣਾਂ ਲਈ ਸੰਸਦ ਭਵਨ ਤੱਕ ਅੱਜ ਮਾਰਚ ਕਰੇਗਾ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) :...

Most Popular

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
1 month ago
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 