ਓਡੀਸ਼ਾ ਦੇ ਨਵੇਂ ਮੁੱਖ ਮੰਤਰੀ ਮਾਝੀ ਦਾ ਸਹੁੰ ਚੁੱਕ ਸਮਾਗਮ ਅੱਜ
ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਹੋਣਗੇ ਸ਼ਾਮਲ
ਭੁਵਨੇਸ਼ਵਰ ,12 ਜੂਨ (ਵਿਸ਼ਵ ਵਾਰਤਾ)ਓਡੀਸ਼ਾ ਦੇ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਅੱਜ ਹੋਵੇਗਾ। ਇਸ ਸਮਾਰੋਹ ‘ਚ ਪ੍ਰਧਾਨ ਮੰਤਰੀ ਤੋਂ ਲੈ ਕੇ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਸ਼ਿਰਕਤ ਕਰਨਗੇ। ਅਜਿਹੇ ‘ਚ ਰਾਜਧਾਨੀ ਭੁਵਨੇਸ਼ਵਰ ਦੇ ਨਾਲ-ਨਾਲ ਸਹੁੰ ਚੁੱਕ ਸਮਾਗਮ ਵਾਲੀ ਥਾਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ, ਨਿਰਧਾਰਤ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ, ਕਮਿਸ਼ਨਰੇਟ ਪੁਲਿਸ ਨੇ ਮੰਗਲਵਾਰ ਨੂੰ ਆਵਾਜਾਈ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਲਈ ਜਨਤਾ ਮੈਦਾਨ ‘ਚ ਕਰੀਬ 30 ਹਜ਼ਾਰ ਲੋਕ ਇਕੱਠੇ ਹੋਣਗੇ । ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸਮੇਤ ਕਈ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ ਇਸ ਪ੍ਰੋਗਰਾਮ ‘ਚ ਹਿੱਸਾ ਲੈਣਗੇ। ਅਜਿਹੇ ‘ਚ ਵੀ.ਆਈ.ਪੀਜ਼ ਦੀ ਆਮਦ ਨੂੰ ਦੇਖਦੇ ਹੋਏ ਭੁਵਨੇਸ਼ਵਰ ਹਵਾਈ ਅੱਡੇ ‘ਤੇ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ। ਗਵਰਨਰ ਹਾਊਸ ਤੋਂ ਜਨਤਾ ਮੈਦਾਨ ਤੱਕ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਲਾਈਨ ‘ਤੇ ਟ੍ਰੈਫਿਕ ਵਿਵਸਥਾ ਵੀ ਸਖਤ ਕਰ ਦਿੱਤੀ ਗਈ ਹੈ।























