ਮਾਨਸੂਨ ਕਾਰਨ ਪੰਜਾਬ ਵਿੱਚ ਗਰਮੀ ਤੋਂ ਰਾਹਤ
ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ
ਚੰਡੀਗੜ੍ਹ, 5ਜੁਲਾਈ(ਵਿਸ਼ਵ ਵਾਰਤਾ)Weather News- ਸੂਬੇ ਵਿੱਚ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਔਸਤ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ Mohali ਅਤੇ ਫਤਿਹਗੜ੍ਹ ਸਾਹਿਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਰਾਜਾਂ ਵਿੱਚ ਮੀਂਹ ਦਾ ਅਲਰਟ ਹੈ, ਪਰ ਹਾਲਾਤ ਆਮ ਵਾਂਗ ਰਹਿਣਗੇ। Punjab ਦੇ ਜ਼ਿਆਦਾਤਰ ਇਲਾਕਿਆਂ ਵਿੱਚ 5 ਤੋਂ 11 ਜੁਲਾਈ ਤੱਕ ਰੋਜ਼ਾਨਾ 5 ਤੋਂ 10 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਲੁਧਿਆਣਾ, ਮੋਹਾਲੀ, ਫਤਹਿਗੜ੍ਹ ਸਾਹਿਬ, ਖਰੜ, ਅਬੋਹਰ ਅਤੇ ਮਾਨਸਾ ਦੇ ਨਾਲ ਲੱਗਦੇ ਕੁਝ ਇਲਾਕਿਆਂ ‘ਚ ਰੋਜ਼ਾਨਾ 10 ਤੋਂ 15 ਮਿਲੀਮੀਟਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।