• Latest
  • Trending
32 ਕਿਸਾਨ ਜੱਥੇਬੰਦੀਆਂ ਕੱਲ੍ਹ ਰਾਜਨੀਤਿਕ  ਪਾਰਟੀਆਂ ਨਾਲ ਚੰਡੀਗੜ੍ਹ ‘ਚ ਕਰਨਗੀਆਂ ਬੈਠਕ

32 ਕਿਸਾਨ ਜੱਥੇਬੰਦੀਆਂ ਕੱਲ੍ਹ ਰਾਜਨੀਤਿਕ  ਪਾਰਟੀਆਂ ਨਾਲ ਚੰਡੀਗੜ੍ਹ ‘ਚ ਕਰਨਗੀਆਂ ਬੈਠਕ

5 years ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 minutes ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

53 minutes ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

2 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

3 hours ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

3 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

4 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

5 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

5 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

6 hours ago
Hindi News
English News
Sunday, November 8, 2026
No Result
View All Result
29 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

32 ਕਿਸਾਨ ਜੱਥੇਬੰਦੀਆਂ ਕੱਲ੍ਹ ਰਾਜਨੀਤਿਕ  ਪਾਰਟੀਆਂ ਨਾਲ ਚੰਡੀਗੜ੍ਹ ‘ਚ ਕਰਨਗੀਆਂ ਬੈਠਕ

September 9, 2021
in ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਰਾਸ਼ਟਰੀ
32 ਕਿਸਾਨ ਜੱਥੇਬੰਦੀਆਂ ਕੱਲ੍ਹ ਰਾਜਨੀਤਿਕ  ਪਾਰਟੀਆਂ ਨਾਲ ਚੰਡੀਗੜ੍ਹ ‘ਚ ਕਰਨਗੀਆਂ ਬੈਠਕ
32 ਕਿਸਾਨ ਜੱਥੇਬੰਦੀਆਂ ਕੱਲ੍ਹ ਰਾਜਨੀਤਿਕ  ਪਾਰਟੀਆਂ ਨਾਲ ਚੰਡੀਗੜ੍ਹ ‘ਚ ਕਰਨਗੀਆਂ ਬੈਠਕ
ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਸੱਦਾ
   ਚੰਡੀਗੜ੍ਹ ,9 ਸਤੰਬਰ(ਵਿਸ਼ਵ ਵਾਰਤਾ): ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਪੰਜਾਬ-ਭਰ ‘ਚ ਜਾਰੀ ਪੱਕੇ-ਧਰਨੇ ਅੱਜ 344ਵੇਂ ਦਿਨ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਰਹੇ।  
 ਕਿਸਾਨ ਜਥੇਬੰਦੀਆਂ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੀਆਂ ਇੱਛੁਕ ਸਿਆਸੀ ਪਾਰਟੀਆਂ ਦੀ ਚੰਡੀਗੜ੍ਹ ਵਿੱਚ 10 ਸਤੰਬਰ ਨੂੰ ਬੈਠਕ ਸੱਦੀ ਹੈ, ਜਿੱਥੇ ਸੁਆਲ-ਜਵਾਬ ਕੀਤੇ ਜਾਣਗੇ। ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਪਿੰਡਾਂ ਵਿੱਚ ਟਕਰਾਅ ਨਾ ਹੋਵੇ ਤੇ ਲੋਕ ਵੰਡੇ ਨਾ ਜਾਣ, ਇਸ ਲਈ ਸਿਆਸੀ ਧਿਰਾਂ ਨੂੰ ਅਪੀਲ ਕਰਨ ਅਤੇ ਚਿਤਾਵਨੀ ਦੇਣ ਦੇ ਇਰਾਦੇ ਨਾਲ ਇਹ ਬੈਠਕ ਸੱਦੀ ਗਈ ਹੈ। ਜ਼ਿਕਰਯੋਗ ਹੈ ਕਿ ਕਿਸਾਨ-ਜਥੇਬੰਦੀਆਂ ਨੇ ਭਾਜਪਾ ਨੂੰ ਮੀਟਿੰਗ ਤੋਂ ਬਾਹਰ ਰੱਖਿਆ ਹੈ।
ਇਸ ਦੌਰਾਨ ਰਾਜਨੀਤਕ ਪਾਰਟੀਆਂ ਨੂੰ ਚੋਣਾਂ ਦੇ ਐਲਾਨ ਤੋਂ ਪਹਿਲਾਂ ਸਰਗਰਮੀਆਂ ਨਾ ਕਰਨ ਸਬੰਧੀ ਕਿਹਾ ਜਾਵੇਗਾ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਜਗਮੋਹਨ ਸਿੰਘ ਪਟਿਆਲਾ ਅਤੇ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕੱਲ੍ਹ ਕੇਂਦਰ ਸਰਕਾਰ ਨੇ ਅਗਲੇ ਸ਼ੀਜਨ ਦੀਆਂ ਹਾੜ੍ਹੀ ਫਸਲਾਂ  ਦੀ ਐਮਐਸਪੀ ਦਾ ਐਲਾਨ ‘ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ’ ਕਹਿ ਕੇ ਕੀਤਾ। ਦਰਅਸਲ ਜੇਕਰ 6% ਦੀ ਔਸਤ ਪ੍ਰਚੂਨ ਮਹਿੰਗਾਈ ਦਰ ਨਾਲ ਇਨ੍ਹਾਂ ਰੇਟਾਂ ਨੂੰ ਘਟਾ ਦਿੱਤਾ  ਜਾਵੇ ਤਾਂ ਹਕੀਕੀ ਅਰਥਾਂ ਵਿੱਚ ਐਮਐਸਪੀ ਪਿਛਲੇ ਸਾਲ ਨਾਲੋਂ ਘੱਟ ਹੈ। ਕਣਕ ਦੇ ਰੇਟ ਵਿੱਚ ਮਹਿਜ਼ 2% ਤੇ ਛੋਲਿਆਂ ਲਈ  ਸਿਰਫ 2.5%  ਵਾਧਾ ਕੀਤਾ ਹੈ। ਡੀਜਲ, ਪੈਟਰੌਲ, ਬੀਜਾਂ ਤੇ ਹੋਰ ਖੇਤੀ ਲਾਗਤਾਂ ਵਿੱਚ ਹੋਇਆ ਬੇਤਹਾਸ਼ਾ ਵਾਧਾ ਔਸਤ ਪ੍ਰਚੂਨ ਮਹਿੰਗਾਈ ਦਰ ਤੋਂ ਕਿਤੇ ਵਧੇਰੇ ਹੋਇਆ ਹੈ।ਪੰਜਾਬ ਸਰਕਾਰ ਨੇ ਭਾਵੇਂ ਕਣਕ ਦੀ ਫਸਲ ਦੇ ਸਮੁੱਚੇ ( ਸੀ- ਟੂ) ਖਰਚੇ ਨਹੀਂ ਜੋੜ੍ਹੇ, ਫਿਰ ਵੀ ਇਸ ਨੇ 2830 ਰੁਪਏ ਪ੍ਰਤੀ ਕੁਵਿੰਟਲ ਦੀ ਸਿਫਾਰਸ਼ ਕੀਤੀ ਸੀ। ਕੇਂਦਰ ਸਰਕਾਰ ਸਵਾਮੀਨਾਥਨ ਕਮਿਸ਼ਨ ਵੱਲੋਂ ਸੁਝਾਏ ‘ਸੀ-ਟੂ ਪਲੱਸ 50%’ ਦੀ ਬਜਾਏ ‘ਏ.ਐਲ ਪਲੱਸ 50%’ ਦਾ ਫਾਰਮੂਲਾ ਵਰਤ ਕੇ ਕਿਸਾਨਾਂ ਨੂੰ ਧੋਖਾ ਦੇ ਰਹੀ ਹੈ। ਇਸ ਤੋਂ ਵੀ ਵੱਡਾ ਧੋਖਾ ਇਹ ਹੈ ਕਿ ਐਲਾਨ 23 ਫਸਲਾਂ  ਲਈ ਕੀਤਾ ਜਾਂਦਾ ਹੈ ਪਰ ਖਰੀਦੀਆਂ ਸਿਰਫ ਦੋ ਫਸਲਾਂ ਜਾਂਦੀਆਂ ਹਨ, ਉਹ ਵੀ ਦੋ- ਢਾਈ ਸੂਬਿਆਂ ‘ਚ। ਕਿਸਾਨ ਮੋਰਚਾ ਇਸ ਐਮਐਸਪੀ ਨੂੰ ਰੱਦ ਕਰਦਾ ਹੈ ਅਤੇ ‘ਸੀ-ਟੂ ਪਲੱਸ’  ਫਾਰਮੂਲੇ ਨੂੰ ਸਹੀ ਅਰਥਾਂ  ਵਿੱਚ ਲਾਗੂ ਕਰਨ ਦੀ ਮੰਗ ਕਰਦਾ ਹੈ।
ਕਿਸਾਨ-ਆਗੂਆਂ ਨੇ ਕਿਹਾ ਕਿ ਮਾਛੀਵਾੜਾ(ਲੁਧਿਆਣਾ) ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੁਆਲ-ਜਵਾਬ ਕਰਨ ਗਏ 15 ਦੇ ਕਰੀਬ ਕਿਸਾਨਾਂ ‘ਤੇ ਦਰਜ਼ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ। ਕਿਸਾਨ-ਆਗੂਆਂ ਨੇ ਪੰਜਾਬ-ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਮੋਗਾ ਅਤੇ ਮਾਛੀਵਾੜਾ ‘ਚ ਕਿਸਾਨ ਆਗੂਆਂ ‘ਤੇ ਦਰਜ਼ ਕੀਤੇ ਕੇਸ ਰੱਦ ਨਾ ਕੀਤੇ ਜਾਣ ਦੀ ਸੂਰਤ ‘ਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰੋਗਰਾਮ ਉਲੀਕਿਆ ਜਾਵੇਗਾ।
ਕਿਸਾਨ-ਆਗੂਆਂ ਨੇ ਕਿਹਾ ਕਿ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਬਿਆਨ ਕਿ ਆਗੂਆਂਂ ਨੂੰ ਚੀਨ ਅਤੇ ਪਾਕਿਸਤਾਨ ਤੋਂ ਫੰਡ ਮਿਲਦੇ ਹਨ, ਲਗਦਾ ਗਰੇਵਾਲ ਪਾਗ਼ਲ ਹੋ ਗਿਆ ਹੈ। ਗਰੇਵਾਲ ਦੋਸ਼ ਸਾਬਤ ਕਰੇ, ਅਸੀਂ ਸੰਘਰਸ਼ ਬੰਦ ਕਰ ਦੇਵਾਂਗੇ। ਭਾਜਪਾ ਆਗੂ ਵੱਲੋਂ ਕਿਸਾਨਾਂ ਨੂੰ ਕਰੀਮੀਨਲ ਕਹਿਣਾ ਤਾਂ ਬੇਹੱਦ ਬੇਵਕੂਫੀ ਹੈ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਭਾਜਪਾ ਆਗੂ ਗਰੇਵਾਲ ਵੱਲੋਂ ਇੱਕ ਮਹਿਲਾ-ਪੱਤਰਕਾਰ ਲਈ ਵੀ ਗਲਤ ਸ਼ਬਦਾਵਲੀ ਵਰਤੀ ਗਈ ਸੀ।
3 ਖੇਤੀ ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸ਼ਮੂਲੀਅਤ ਜਾਰੀ ਹੈ।
ਪੰਜਾਬ ਭਰ ‘ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕਿਸਾਨ-ਆਗੂਆਂ ਨੇ ਦੁਹਰਾਇਆ ਕਿ ਸੰਘਰਸ਼ ਦੇ 8 ਮਹੀਨੇ ਬੀਤ ਜਾਣ ‘ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਬੇਰੁਖੀ ਧਾਰੀ ਹੋਈ ਹੈ, ਪਰ ਉਹ ਇਹ ਭੁੱਲ ਜਾਣ ਕੇ ਕਿਸਾਨ ਨਿਰਾਸ਼ ਹੋ ਕੇ ਘਰਾਂ ਨੂੰ ਵਾਪਿਸ ਚਲੇ ਜਾਣਗੇ, ਸੰਘਰਸ਼ ਲਗਾਤਾਰ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਕੇਂਦਰ-ਸਰਕਾਰ ਖੇਤੀ-ਕਾਨੂੰਨ, ਪਰਾਲੀ ਆਰਡੀਨੈਂਸ ਅਤੇ ਬਿਜਲੀ-ਸੋਧ ਬਿਲ-2020 ਤੁਰੰਤ ਰੱਦ ਕਰੇ।
ਅੱਜ ਦੇ ਦਿਨ ਸੰਨ 1950 ਵਿੱਚ ਸਾਡੇ ਸਮਿਆਂ ਦੇ ਮਹਾਨ ਕਵੀ ਅਵਤਾਰ ਸਿੰਘ ਪਾਸ਼ ਦਾ ਜਨਮ ਹੋਇਆ ਸੀ। ਉਨਾਂ ਦੀ  ਇਨਕਲਾਬੀ ਕਵਿਤਾ ਨੇ ਸਿਰਫ ਪੰਜਾਬ ਦੇ ਹੀ ਨਹੀਂ ਸਗੋਂ ਪੂਰੀ ਦੁਨੀਆ ਦੇ ਲੋਕਾਂ ਨੂੰ ਹਰ ਤਰ੍ਹਾਂ ਦੀ ਗੁਲਾਮੀ ਦੀਆਂ ਜੰਜੀਰਾਂ ਤੋੜਨ ਲਈ ਪ੍ਰੇਰਿਆ। ਕਿਸਾਨ ਅੰਦੋਲਨ ਨੂੰ ਜਿੱਤ ਤੱਕ ਜਾਰੀ ਰੱਖਣ ਦੇ ਅਹਿਦ ਨੂੰ ਦ੍ਰਿੜਾ ਕੇ ਅੱਜ ਧਰਨੇ ਵਿੱਚ ਉਸ ਯੁੱਗਕਵੀ ਨੂੰ ਸਿਜਦਾ ਕੀਤਾ ਗਿਆ।
ਇਸੇ ਦੌਰਾਨ ਕਿਸਾਨਾਂ ਦੇ ਕਾਫ਼ਲਿਆਂ ਦਾ ਪੰਜਾਬ ‘ਚੋਂ ਲਗਾਤਾਰ ਸਿੰਘੂ ਅਤੇ ਟਿਕਰੀ ਦੇ ਮੋਰਚਿਆਂ ‘ਤੇ ਜਾਣਾ ਜਾਰੀ ਹੈ। 
ਸੰਗਰੂਰ, ਪਟਿਆਲਾ, ਮਾਨਸਾ, ਬਠਿੰਡਾ, ਮੋਗਾ, ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ, ਮੋਗਾ, ਬਰਨਾਲਾ, ਨਵਾਂਸ਼ਹਿਰ, ਰੋਪੜ, ਮੁਹਾਲੀ ਜਿਲ੍ਹਿਆਂ ਸਮੇਤ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਦੇ ਕਿਸਾਨਾਂ ਦੇ ਦਰਜ਼ਨਾਂ ਜਥੇ ਰਵਾਨਾ ਹੋਏ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

by Ranjit Singh
November 8, 2026
0

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਪ੍ਰਧਾਨ...

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

by Ranjit Singh
November 8, 2026
0

International: ਜਾਪਾਨ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਜਾਪਾਨ ਵਿੱਚ ਸ਼ਨੀਵਾਰ...

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ...

Most Popular

CJP Protest: ਮੈਜਿਸਟ੍ਰੇਟ ਅਦਾਲਤ ਨੇ ਦੀਪਕ, ਸੌਰਵ ਅਤੇ ਆਸ਼ੂਤੋਸ਼ ਨੂੰ ਕੀਤਾ ਰਿਹਾਅ

CJP Protest: ਮੈਜਿਸਟ੍ਰੇਟ ਅਦਾਲਤ ਨੇ ਦੀਪਕ, ਸੌਰਵ ਅਤੇ ਆਸ਼ੂਤੋਸ਼ ਨੂੰ ਕੀਤਾ ਰਿਹਾਅ

by Ranjit Singh
4 weeks ago
0

CJP Protest: ਮੈਜਿਸਟ੍ਰੇਟ ਅਦਾਲਤ ਨੇ ਦੀਪਕ, ਸੌਰਵ ਅਤੇ ਆਸ਼ੂਤੋਸ਼ ਨੂੰ ਕੀਤਾ ਰਿਹਾਅ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 